ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸੰਸਕ੍ਰਿਤ ਉਤਸਵ ਮਨਾਇਆ
ਯਮੁਨਾਨਗਰ, 12 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਸੰਸਕ੍ਰਿਤ ਸਾਹਿਤ ਪ੍ਰੀਸ਼ਦ ਵਲੋਂ ਕਾਲਜ ਦੇ ਵਿਹੜੇ ‘ਚ ਸੰਸਕ੍ਰਿਤ ਉਤਸਵ ਮਨਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਸੰਸਕ੍ਰਿਤ ਸਾਹਿਤ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ।
ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸੰਸਕ੍ਰਿਤ ਉਤਸਵ ਸੰਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਸ਼ਲੋਕ-ਪਾਠ ਦੇ ਮੁਕਾਬਲੇ ‘ਚ ਹਿੱਸਾ ਲੈਂਦੀ ਹੋਈ ਇਕ ਵਿਦਿਆਰਥਣ। ਤਸਵੀਰ : ਨਿਮਰ
13-09-2026