13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

ਰਤੀਆ, 12 ਸਤੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਪੁਰਾਣਾ ਬਾਜ਼ਾਰ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ।

ਅਜੀਤ ਡੈਸਕ 13-09-2026
ਰਤੀਆ, 12 ਸਤੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਪੁਰਾਣਾ ਬਾਜ਼ਾਰ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ। ਭਾਈ ਅਕਾਲ ਸਿੰਘ ਦੇ ਰਾਗੀ ਜਥੇ ਨੇ ਭਾਵਪੂਰਨ ਸ਼ਬਦ ਕੀਰਤਨ ਤੇ ਭਾਈ ਜਸਵੀਰ ਸਿੰਘ ਦੇ ਢਾਡੀ ਜਥੇ ਨੇ ਗੁਰੂ ਇਤਿਹਾਸ ਦੀ ਝਲਕ ਦਿਖਾ ਕੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਕਾਕਾ ਸਿੰਘ ਲਾਧੂਵਾਸ ਤੇ ਗੁਰਮੇਲ ਸਿੰਘ ਸਾਹਨਲ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੈਨੇਜਰ ਦਲਜੀਤ ਸਿੰਘ ਪਿੱਪਲਥਾ ਨੇ ਦੱਸਿਆ ਕਿ ਸਾਲਾਨਾ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਯਾਦ ’ਚ ਮਨਾਇਆ ਜਾਂਦਾ ਹੈ। ਇਸ ਮੌਕੇ ਜਸਵੰਤ ਸਿੰਘ, ਅੰਗਰੇਜ਼ ਸਿੰਘ, ਰੂਪੇਸ਼ ਸਿੰਘ, ਮਨਜੀਤ ਸਿੰਘ, ਜੱਜ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਹੈਪੀ ਸਿੰਘ ਸੇਠੀ, ਰਾਜ ਸਿੰਘ, ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਸੰਘਰਸ਼ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਧੰਨਵਾਦੀ ਸਭਾ ਸੱਦੀ ਅਗਲੀ ਖ਼ਬਰ ਯੁਵਾ ਸੰਸਦ ਮੁਕਾਬਲੇ ’ਚ ਹੈਦਰਵਾਲਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।