ਇਨੈਲੋ ਦੀ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ, ਪਿੰਡ-ਪਿੰਡ ਦਿੱਤਾ ਜਾ ਰਿਹਾ ਸੱਦਾ
ਟੋਹਾਣਾ, 12 ਸਤੰਬਰ (ਮਨਜੀਤ ਸਿੰਘ)- ਜਨਨਾਇਕ ਚੌਧਰੀ ਦੇਵੀ ਲਾਲ ਦੀ ਜੈਅੰਤੀ ਮੌਕੇ 27 ਸਤੰਬਰ ਨੂੰ ਨੂਹ (ਮੇਵਾਤ) ਵਿਖੇ ਹੋਣ ਵਾਲੀ ਇਨੈਲੋ ਦੀ ਮਹਾਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫਲ ਬਣਾਉਣ ਲਈ ਟੋਹਾਣਾ ਹਲਕੇ ਵਿੱਚ ਇਨੈਲੋ ਆਗੂ ਕੁਨਾਲ ਕਰਨ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।
ਟੋਹਾਣਾ, 12 ਸਤੰਬਰ (ਮਨਜੀਤ ਸਿੰਘ)- ਜਨਨਾਇਕ ਚੌਧਰੀ ਦੇਵੀ ਲਾਲ ਦੀ ਜੈਅੰਤੀ ਮੌਕੇ 27 ਸਤੰਬਰ ਨੂੰ ਨੂਹ (ਮੇਵਾਤ) ਵਿਖੇ ਹੋਣ ਵਾਲੀ ਇਨੈਲੋ ਦੀ ਮਹਾਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਨੂੰ ਸਫਲ ਬਣਾਉਣ ਲਈ ਟੋਹਾਣਾ ਹਲਕੇ ਵਿੱਚ ਇਨੈਲੋ ਆਗੂ ਕੁਨਾਲ ਕਰਨ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਾਖਲ, ਤਲਵਾੜਾ, ਸਿਧਾਨੀ ਸਮੇਤ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਪਹੁੰਚ ਕੇ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਮਹਾਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਇਨੈਲੋ ਆਗੂ ਹਰੀ ਸਿੰਘ ਡਾਂਗਰਾ, ਸ. ਗੁਰਚਰਨ ਸਿੰਘ ਅਮਾਨੀ ਤੇ ਅਮ੍ਰਿਤ ਲਾਲ ਸੈਣੀ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਟੋਹਾਣਾ ਵਿਧਾਨ ਸਭਾ ਹਲਕਾ ਪ੍ਰਧਾਨ ਪ੍ਰੇਮ ਸਿੰਘ ਕਨ੍ਹੜੀ ਨੇ ਦੱਸਿਆ ਕਿ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਵਰਕਰਾਂ ਨਾਲ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਸਬੰਧੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਖਾਸਾ ਜੋਸ਼ ਹੈ। ਇਨੈਲੋ ਆਗੂ ਕੁਨਾਲ ਕਰਨ ਸਿੰਘ ਨੇ ਕਿਹਾ ਕਿ ਜਨਨਾਇਕ ਚੌਧਰੀ ਦੇਵੀ ਲਾਲ ਨੇ ਆਪਣਾ ਸਾਰਾ ਜੀਵਨ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਦੇ ਹਿੱਤਾਂ ਲਈ ਸਮਰਪਿਤ ਕੀਤਾ। ਉਹ ਕਿਸਾਨਾਂ ਤੇ ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਦੀ ਜੈਅੰਤੀ ਮੌਕੇ ਮਨਾਇਆ ਜਾਣ ਵਾਲਾ ਸਨਮਾਨ ਦਿਵਸ ਇਤਿਹਾਸਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨੈਲੋ ਪ੍ਰਧਾਨ ਅਭੈ ਸਿੰਘ ਚੌਟਾਲਾ ਦੀ ਅਗਵਾਈ ਹੇਠ ਪਾਰਟੀ ਮੁੜ ਹਰਿਆਣਾ ਵਿੱਚ ਮਜ਼ਬੂਤੀ ਨਾਲ ਆਪਣਾ ਆਧਾਰ ਬਣਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 27 ਸਤੰਬਰ ਨੂੰ ਨੂਹ ਵਿਖੇ ਹੋਣ ਵਾਲੀ ਮਹਾਰੈਲੀ ਵਿੱਚ ਮੇਵਾਤ ਖੇਤਰ ਸਮੇਤ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚਣਗੇ।