14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ -ਗੁਰਮੀਤ ਸਿੰਘ ਸਹੋਤਾ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ’ਤੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਮੋਗਾ ਨੇ ਸਰਕਾਰ ਤੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 18 ਫੀਸਦੀ ਡੀ. ਏ.

ਅਜੀਤ ਡੈਸਕ 14-09-2026
ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਸਬੰਧਿਤ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾ ਕੀਤੇ ਜਾਣ ’ਤੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਮੋਗਾ ਨੇ ਸਰਕਾਰ ਤੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ 18 ਫੀਸਦੀ ਡੀ.ਏ. ਦੇ ਬਕਾਏ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹਨ। ਅਜਿਹੇ ਵਿਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਉਨ੍ਹਾਂ ਨਾਲ ਬੇਇਨਸਾਫ਼ੀ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਰਾਹੀਂ ਇਨ੍ਹਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਸਹੋਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਡੀ.ਏ. ਨਾਲ ਸਬੰਧਿਤ ਬਕਾਏ ਦੀ ਰਕਮ ਜਾਰੀ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ’ਚ ਲਗਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ-ਜਥੇਦਾਰ ਤੀਰਥ ਸਿੰਘ ਮਾਹਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।