ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ’ਚ ਲਗਾਇਆ ਖੂਨਦਾਨ ਕੈਂਪ
ਕਾਲਾਂਵਾਲੀ/ਸਿਰਸਾ, 13 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਸੰਬੰਧ ਵਿੱਚ ਸ਼ਹੀਦ ਭਗਤ ਸਿੰਘ ਯੁਵਾ ਕਲੱਬ ਨੇ ਪਿੰਡ ਜਲਾਲਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਕਲੱਬ ਦੇ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿੱਚ 21 ਖੂਨਦਾਨੀਆਂ ਨੇ ਹਿੱਸਾ ਲਿਆ।
ਅਜੀਤ ਡੈਸਕ
14-09-2026