18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਤੇਰਾ ਪੰਥ ਯੁਵਕ ਪ੍ਰੀਸ਼ਦ ਦੇ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ

ਟੋਹਾਣਾ, 17 ਸਤੰਬਰ (ਮਨਜੀਤ ਸਿੰਘ)- ਤੇਰਾਪੰਥ ਯੁਵਕ ਪ੍ਰੀਸ਼ਦ ਟੋਹਾਣਾ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਮਾਨਵ ਸੇਵਾ ਸੰਗਮ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।

ਅਜੀਤ ਡੈਸਕ 18-09-2026
ਟੋਹਾਣਾ, 17 ਸਤੰਬਰ (ਮਨਜੀਤ ਸਿੰਘ)- ਤੇਰਾਪੰਥ ਯੁਵਕ ਪ੍ਰੀਸ਼ਦ ਟੋਹਾਣਾ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਮਾਨਵ ਸੇਵਾ ਸੰਗਮ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਕੈਂਪ ਵਿੱਚ ਸਾਬਕਾ ਕੈਬਨਿਟ ਮੰਤਰੀ ਦੇਵੇਂਦਰ ਬਬਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸਬੰਧੀ ਕੇਕ ਵੀ ਕੱਟਿਆ ਗਿਆ। ਕੈਂਪ ਵਿੱਚ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜਸੇਵੀ ਵਿਕਰਮ ਗਰਗ, ਮਾਨਵ ਸੇਵਾ ਸੰਗਮ ਦੇ ਪ੍ਰਧਾਨ ਸਤਪਾਲ ਨਨਹੇੜੀ, ਤੇਰਾਪੰਥ ਯੁਵਕ ਪ੍ਰੀਸ਼ਦ ਦੇ ਪ੍ਰਧਾਨ ਸ਼ੁਭਮ ਜੈਨ, ਸੁਨੀਲ ਜੈਨ, ਸਮਾਜਸੇਵੀ ਰਾਜਿੰਦਰ ਬੱਲੀ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਤੇ ਪਤਵੰਤੇ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਖੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਅਗ੍ਰੋਹਾ ਧਾਮ ਵਿਚ 25 ਅਕਤੂਬਰ ਨੂੰ ਹੋਵੇਗਾ ਸ਼ਰਦ ਪੂਰਨਿਮਾ ’ਤੇ ਵਿਸ਼ਾਲ ਸਾਲਾਨਾ ਮੇਲਾ ਅਗਲੀ ਖ਼ਬਰ ਅਲਵਰ ਦੇ ਆਜ਼ਾਦ ਕੌਂਸਲਰ ਨੂੰ ਅਗਵਾ ਕਰ ਕੇ ਪੰਚਕੂਲਾ ਲਿਆਉਣ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।