ਐਚ.ਐਸ.ਜੀ.ਪੀ.ਸੀ. ਪ੍ਰਧਾਨ ਜਥੇਦਾਰ ਝੀਂਡਾ ਨੇ ਬਾਬਾ ਦਰਸ਼ਨ ਸਿੰਘ ਦਾਦੂ ਤੇ ਬਾਬਾ ਤਿਲੋਕੇਵਾਲਾ ਨਾਲ ਕੀਤੀ ਮੁਲਾਕਾਤ
ਕਾਲਾਂਵਾਲੀ/ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਪਹਿਲਾਂ ਉਹ ਆਪਣੇ ਪੁਰਾਣੇ ਦੋਸਤ ਤੇ ਕਮੇਟੀ ਦੇ ਸਾਬਕਾ ਮੈਂਬਰ ਜਗਤਾਰ ਸਿੰਘ ਤਾਰੀ ਦੇ ਨਿਵਾਸ ’ਤੇ ਆਏ ਅਤੇ ਉਹਨਾਂ ਨਾਲ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਮੁੱਦਿਆਂ ’ਤੇ ਚਰਚਾ ਕੀਤੀ।
ਅਜੀਤ ਡੈਸਕ
20-09-2026