ਗਲੀਆਂ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ’ਤੇ ਪਿੰਡ ਵਾਸੀਆਂ ਵੱਲੋਂ ਰੋਸ ਵਿਖਾਵਾ
ਕਾਲਾਂਵਾਲੀ/ਸਿਰਸਾ, 26 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪਿੰਡ ਕਾਲਾਂਵਾਲੀ ਦੇ ਪਿੰਡ ਵਾਸੀਆਂ ਗਲੀ ਦੇ ਨਿਰਮਾਣ ਦਾ ਕੰਮ ਅਧੂਰਾ ਹੋਣ ਕਰਕੇ ਰੋਸ ਵਿਖਾਵਾ ਕੀਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਗਲੀ ਪਾਣੀ ਨਾਲ ਭਰ ਜਾਂਦੀ ਹੈ ਤੇ ਮੀਂਹ ਦਾ ਪਾਣੀ ਅਕਸਰ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ।
ਅਜੀਤ ਡੈਸਕ
27-09-2026