27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

24 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਟੋਹਾਣਾ, 26 ਸਤੰਬਰ (ਮਨਜੀਤ ਸਿੰਘ)- ਥਾਣਾ ਸਦਰ ਟੋਹਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦਿਆਂ 24 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਰੇਸ਼ ਪੁੱਤਰ ਮੁਖਤਿਆਰ ਸਿੰਘ ਵਾਸੀ ਸੁੰਦਰ ਨਗਰ, ਟੋਹਾਣਾ, ਹਾਲ ਵਾਸੀ ਮਿਓਂਦ ਕਲਾਂ, ਜ਼ਿਲ੍ਹਾ ਫ਼ਤਿਹਾਬਾਦ ਵਜੋਂ ਹੋਈ ਹੈ।

ਅਜੀਤ ਡੈਸਕ 27-09-2026
ਟੋਹਾਣਾ, 26 ਸਤੰਬਰ (ਮਨਜੀਤ ਸਿੰਘ)- ਥਾਣਾ ਸਦਰ ਟੋਹਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦਿਆਂ 24 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਰੇਸ਼ ਪੁੱਤਰ ਮੁਖਤਿਆਰ ਸਿੰਘ ਵਾਸੀ ਸੁੰਦਰ ਨਗਰ, ਟੋਹਾਣਾ, ਹਾਲ ਵਾਸੀ ਮਿਓਂਦ ਕਲਾਂ, ਜ਼ਿਲ੍ਹਾ ਫ਼ਤਿਹਾਬਾਦ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਥਾਣਾ ਸਦਰ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਸਾਧੂ ਰਾਮ ਨੇ ਦੱਸਿਆ ਕਿ ਪੁਲਿਸ ਟੀਮ 25 ਸਤੰਬਰ ਨੂੰ ਗਸ਼ਤ ਤੇ ਅਪਰਾਧਾਂ ਦੀ ਰੋਕਥਾਮ ਲਈ ਧਾਰਸੂਲ ਤੋਂ ਦੀਵਾਨਾ ਵੱਲ ਜਾ ਰਹੀ ਸੀ। ਇਸ ਦੌਰਾਨ ਜਾਖਲ ਰੋਡ ’ਤੇ ਗੁਰੂ ਤੇਗ ਬਹਾਦਰ ਰਾਈਸ ਮਿੱਲ ਨੇੜੇ ਇਕ ਨੌਜਵਾਨ ਚਿੱਟੇ ਰੰਗ ਦਾ ਪਲਾਸਟਿਕ ਦਾ ਕੱਟਾ ਲੈ ਕੇ ਸ਼ੱਕੀ ਹਾਲਤ ਵਿੱਚ ਖੜ੍ਹਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਉਹ ਉਥੋਂ ਜਾਣ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਕੱਟੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਦੇਸੀ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਪੁਲਿਸ ਅਨੁਸਾਰ ਮੁਲਜ਼ਮ ਸ਼ਰਾਬ ਸਬੰਧੀ ਕੋਈ ਵੈਧ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਇਸ ਸਬੰਧੀ ਥਾਣਾ ਸਦਰ ਟੋਹਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਝੋਨੇ ਦੀ ਖਰੀਦ ਤੇ ਚੁਕਾਈ ਸੰਚਾਰੂ ਢੰਗ ਨਾਲ ਚਲਾਉਣ ਲਈ ਸ਼ੈਲਰਾਂ ਦਾ ਏਕਾਅਧਿਕਾਰ ਖ਼ਤਮ ਕਰਨ ਦੀ ਜ਼ਰੂਰਤ - ਆਗੂ ਅਗਲੀ ਖ਼ਬਰ ਮੇਅਰ ਨੇ ਛੋਟੀ ਲਾਈਨ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।