03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ- ਬੱਬੀ ਫ਼ਿਰੋਜ਼ਸ਼ਾਹ

ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਨੇ ਨਾਕਾਫ਼ੀ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਕੇਂਦਰ ਸਰਕਾਰ ਵਲੋਂ ਕਣਕ ਦਾ ਮੁੱਲ 25 ਰੁਪਏ ਪ੍ਰਤੀ ਕੁਇੰਟਲ ਵਧਾਏ ਜਾਣ ਸੰਬੰਧੀ ਕਿਹਾ ਕਿ ਖੇਤੀਬਾੜੀ ਦੀ ਲਾਗਤ ਵਿੱਚ ਲਗਾਤਾਰ ਵਾਧਾ ਹੋਣ ਦੇ ਬਾਵਜੂਦ ਕਣਕ ਦੇ ਭਾਅ ’ਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਦਾ।

ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ 03-10-2026
ਤਲਵੰਡੀ ਭਾਈ, 2 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਨੇ ਨਾਕਾਫ਼ੀ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਕੇਂਦਰ ਸਰਕਾਰ ਵਲੋਂ ਕਣਕ ਦਾ ਮੁੱਲ 25 ਰੁਪਏ ਪ੍ਰਤੀ ਕੁਇੰਟਲ ਵਧਾਏ ਜਾਣ ਸੰਬੰਧੀ ਕਿਹਾ ਕਿ ਖੇਤੀਬਾੜੀ ਦੀ ਲਾਗਤ ਵਿੱਚ ਲਗਾਤਾਰ ਵਾਧਾ ਹੋਣ ਦੇ ਬਾਵਜੂਦ ਕਣਕ ਦੇ ਭਾਅ ’ਚ ਕੀਤਾ ਗਿਆ ਮਾਮੂਲੀ ਵਾਧਾ ਕਿਸਾਨਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਦਾ। ਇਸ ਸਮੇਂ ਜੱਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ ਸੇਖੋਂ, ਮਨਪ੍ਰੀਤ ਸਿੰਘ ਗਿੱਲ, ਮਨਦੀਪ ਸਿੰਘ ਘੱਲ ਖੁਰਦ, ਮੇਲਾ ਸਿੰਘ ਭੋਲੂਵਾਲਾ, ਰਾਜਿੰਦਰ ਪਾਲ ਸਿੰਘ ਲਾਡਾ, ਸਰਬਜੀਤ ਸਿੰਘ ਲੱਲੇ, ਗੁਰਮੇਲ ਸਿੰਘ ਪਤਲੀ, ਗੁਰਮੀਤ ਸਿੰਘ ਹਰਾਜ, ਨਿਰਮਲ ਸਿੰਘ ਨੰਬਰਦਾਰ, ਗੁਰਮੀਤ ਸਿੰਘ ਠੇਠਰ ਕਲਾਂ, ਜਗਦੀਪ ਸਿੰਘ ਠੇਠਰ ਕਲਾਂ ਨੇ ਵੀ ਕਣਕ ਦੇ ਭਾਅ ਵਿੱਚ ਨਿਗੂਣੇ ਵਾਧੇ ਦੀ ਨਿੰਦਾ ਕਰਦਿਆਂ ਮੰਗ ਉਠਾਈ ਕਿ ਸਮੁੱਚੀਆਂ ਫਸਲਾਂ ਦੇ ਮੁੱਲ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਤੈਅ ਕੀਤੇ ਜਾਣ।
ਪਿਛਲੀ ਖ਼ਬਰ ਜੀ. ਐਨ. ਜੀ. ਨੇ ਜ਼ੋਨਲ ਸ਼ਤਰੰਜ ਟੂਰਨਾਮੈਂਟ ਜਿੱਤਿਆ ਅਗਲੀ ਖ਼ਬਰ ਟੋਹਾਣਾ ਵਿੱਚ ਬਰਾਲਾ ਨੇ ਝਾੜੂ ਲਗਾ ਕੇ ਸਫ਼ਾਈ ਦਾ ਸੁਨੇਹਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।