ਨਕਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾ ਗ੍ਰਿਫ਼ਤਾਰ
ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜਠਲਾਣਾ ਥਾਣੇ ਦੀ ਪੁਲਿਸ ਨੇ ਪਿੰਡ ਨਾਗਲ ਸਥਿਤ ਗੁੱਗਾ ਮਾੜੀ ‘ਚ ਰੱਖੀ ਗੋਲਕ ਦੀ ਕਥਿਤ ਤੌਰ ‘ਤੇ ਭੰਨ-ਤੋੜ ਕਰਨ ਅਤੇ ਪਿੰਡ ਬਰਸਨ ਦੇ ਇਕ ਘਰ ‘ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਅਮਿਤ ਕੁਮਾਰ ਨੇ ਦੱਸਿਆ ਕਿ ਪਿੰਡ ਨਾਗਲ ਦੇ ਰਹਿਣ ਵਾਲੇ ਅਮਨ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਅਤੇ 30 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਗੁੱਗਾ ਮਾੜੀ ‘ਚ ਰੱਖੀ ਗੋਲਕ ‘ਚੋਂ ਪੈਸੇ ਚੋਰੀ ਕਰ ਲਏ।
ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜਠਲਾਣਾ ਥਾਣੇ ਦੀ ਪੁਲਿਸ ਨੇ ਪਿੰਡ ਨਾਗਲ ਸਥਿਤ ਗੁੱਗਾ ਮਾੜੀ ‘ਚ ਰੱਖੀ ਗੋਲਕ ਦੀ ਕਥਿਤ ਤੌਰ ‘ਤੇ ਭੰਨ-ਤੋੜ ਕਰਨ ਅਤੇ ਪਿੰਡ ਬਰਸਨ ਦੇ ਇਕ ਘਰ ‘ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਅਮਿਤ ਕੁਮਾਰ ਨੇ ਦੱਸਿਆ ਕਿ ਪਿੰਡ ਨਾਗਲ ਦੇ ਰਹਿਣ ਵਾਲੇ ਅਮਨ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਅਤੇ 30 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਗੁੱਗਾ ਮਾੜੀ ‘ਚ ਰੱਖੀ ਗੋਲਕ ‘ਚੋਂ ਪੈਸੇ ਚੋਰੀ ਕਰ ਲਏ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਹੈੱਡ ਕਾਂਸਟੇਬਲ ਰਾਹੁਲ ਤੇ ਅਮਿਤ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ। ਇਸੇ ਦੌਰਾਨ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਦੀ ਪਛਾਣ ਯੋਗੇਸ਼ ਕੁਮਾਰ ਤੇ ਨਿਤਿਨ ਕੁਮਾਰ ਵਜੋਂ ਹੋਈ ਹੈ, ਜੋ ਕਿ ਸਕੇ ਭਰਾ ਹਨ ਤੇ ਪਿੰਡ ਸੰਧਾਲਾ ਵਸਨੀਕ ਹਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ ‘ਤੇ ਮੁਲਜ਼ਮਾਂ ਨੇ ਮੰਨਿਆ ਕਿ 1 ਅਕਤੂਬਰ ਨੂੰ ਉਨ੍ਹਾਂ ਨੇ ਪਿੰਡ ਬਰਸਨ ਦੇ ਇਕ ਘਰ ‘ਚੋਂ ਨਕਦੀ ਤੇ ਗਹਿਣੇ ਵੀ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ‘ਤੇ ਚੋਰੀ ਦਾ ਸਾਮਾਨ ਤੇ ਪੈਸੇ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਨ ‘ਤੇ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਛੇ ਮਾਮਲੇ ਚੱਲ ਰਹੇ ਹਨ, ਜੋ ਕਿ ਅਦਾਲਤ ‘ਚ ਵਿਚਾਰ ਅਧੀਨ ਹਨ।