04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼ੂਟਿੰਗ ਰੇਂਜ ਦੇ ਜੇਤੂ ਨਿਸ਼ਾਨੇਬਾਜਾਂ ਦਾ ਸਨਮਾਨ

ਕਾਲਾਂਵਾਲੀ/ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਗੋਲਡ ਸ਼ੂਟਿੰਗ ਰੇਂਜ ਕਾਲਾਂਵਾਲੀ ਵਿਖੇ ਅੱਜ ਸਨਮਾਨ ਸਮਾਗਮ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨਿਸ਼ਾਨੇਬਾਜ਼ਾਂ ਦਾ ਸਨਮਾਨ ਕੀਤਾ ਗਿਆ। ਹਰਿਆਣਾ ਗੋਲਡ ਸ਼ੂਟਿੰਗ ਰੇਂਜ ਦੀ ਕੋਚ ਜਸ਼ਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਫਰੀਦਕੋਟ ਵਿੱਚ ਕਰਵਾਏ ਗਏ ਤੀਜੇ ਸਰਦਾਰ ਚਤਰ ਸਿੰਘ ਸ਼ੂਟਿੰਗ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨ ਵਾਲੇ ਨਿਸ਼ਾਨੇਬਾਜ਼ਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 04-10-2026
ਕਾਲਾਂਵਾਲੀ/ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਗੋਲਡ ਸ਼ੂਟਿੰਗ ਰੇਂਜ ਕਾਲਾਂਵਾਲੀ ਵਿਖੇ ਅੱਜ ਸਨਮਾਨ ਸਮਾਗਮ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨਿਸ਼ਾਨੇਬਾਜ਼ਾਂ ਦਾ ਸਨਮਾਨ ਕੀਤਾ ਗਿਆ। ਹਰਿਆਣਾ ਗੋਲਡ ਸ਼ੂਟਿੰਗ ਰੇਂਜ ਦੀ ਕੋਚ ਜਸ਼ਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਫਰੀਦਕੋਟ ਵਿੱਚ ਕਰਵਾਏ ਗਏ ਤੀਜੇ ਸਰਦਾਰ ਚਤਰ ਸਿੰਘ ਸ਼ੂਟਿੰਗ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨ ਵਾਲੇ ਨਿਸ਼ਾਨੇਬਾਜ਼ਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰਿਆਣਾ ਗੋਲਡ ਸ਼ੂਟਿੰਗ ਰੇਂਜ ਦੇ ਨਿਸ਼ਾਨੇਬਾਜ਼ਾਂ ਨੇ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਹੋਏ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਗਮੇ ਜਿੱਤੇ। ਪ੍ਰਿਯਾਂਸ਼ੂ ਨੇ ਸੋਨ ਤਗਮਾ, ਮਹਿਕ ਨੇ ਚਾਂਦੀ ਦਾ ਤਗਮਾ ਤੇ ਉਦੈ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਕੁੜੀਆਂ ਵਿੱਚੋਂ ਮਨਮੀਤ ਨੇ ਸੋਨ ਤਗਮਾ ਜਿੱਤਿਆ। ਕੋਚ ਜਸ਼ਨਦੀਪ ਕੌਰ ਨੇ ਸਾਰੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਕਲਾਲ ਮਾਜਰਾ ਅਤੇ ਛਪਰਾ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।