04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ-ਨਾਇਬ ਸਿੰਘ ਸੈਣੀ

ਗੂਹਲਾ ਚੀਕਾ (ਲਾਡਵਾ), 3 ਅਕਤੂਬਰ (ਓ. ਪੀ.

ਅਜੀਤ ਡੈਸਕ 04-10-2026
ਗੂਹਲਾ ਚੀਕਾ (ਲਾਡਵਾ), 3 ਅਕਤੂਬਰ (ਓ.ਪੀ. ਸੈਣੀ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਗੰਭੀਰ ਹੈ ਤੇ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦੇਵੇਗੀ। ਅਨਾਜ ਮੰਡੀ ਵਿਚ ਕਿਸਾਨਾਂ ਦੁਆਰਾ ਪੈਦਾ ਕੀਤੇ ਗਏ ਝੋਨੇ ਦੇ ਹਰੇਕ ਦਾਣੇ ਦੀ ਖਰੀਦ ਕੀਤੀ ਜਾਵੇਗੀ। ਸਰਕਾਰ ਦੇ ਮੰਤਰੀ, ਵਿਧਾਇਕ ਤੇ ਉਹ ਖੁਦ ਮੰਡੀਆਂ ਦਾ ਨਿਰੀਖਣ ਕਰ ਰਹੇ ਹਨ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਪ੍ਰਣਾਲੀ ਦੀ ਨੇੜਿਓਂ ਨਿਗਰਾਨੀ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰੇਕ ਮੰਡੀ ਲਈ ਇਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਸ਼ਾਮ ਨੂੰ ਝੋਨੇ ਦੀ ਖਰੀਦ ਪ੍ਰਣਾਲੀ ਦਾ ਜਾਇਜ਼ਾ ਲੈਣ ਲਈ ਲਾਡਵਾ ਅਨਾਜ ਮੰਡੀ ਦਾ ਅਚਾਨਕ ਦੌਰਾ ਕੀਤਾ। ਉਨ੍ਹਾਂ ਨੇ ਮੰਡੀ ਵਿਚ ਪਹੁੰਚ ਰਹੀ ਝੋਨੇ ਦੀ ਫਸਲ ਦੀ ਨਮੀ ਦੀ ਜਾਂਚ ਕੀਤੀ ਤੇ ਖਰੀਦ ਪ੍ਰਕਿਰਿਆ ਬਾਰੇ ਜਾਣਨ ਲਈ ਕਿਸਾਨਾਂ ਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਮੁੱਖ ਮੰਤਰੀ ਅੱਗੇ ਮੰਗਾਂ ਰੱਖੀਆਂ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਕੈਲਾਸ਼ ਸੈਣੀ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐਸ.ਡੀ.ਐਮ. ਰਾਜੇਸ਼ ਕੁਮਾਰ ਸੋਨੀ, ਨਗਰ ਕੌਂਸਲ ਦੀ ਚੇਅਰਪਰਸਨ ਸਾਕਸ਼ੀ ਖੁਰਾਨਾ, ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਗਣੇਸ਼ ਦੱਤ, ਸਕੱਤਰ ਸੰਤ ਕੁਮਾਰ ਸੈਣੀ, ਮੰਡੀ ਪ੍ਰਧਾਨ ਰਾਜੀਵ ਕੁਮਾਰ ਆਰੀਆ ਤੇ ਕਈ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਦੁੱਧ ਦੇ ਰੇਟ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਤੇ ਕਿਸਾਨਾਂ ਦੀ ਤਿੰਨ ਰੋਜ਼ਾ ਹੜਤਾਲ ਖਤਮ ਅਗਲੀ ਖ਼ਬਰ ਨੱਥੂਵਾਲ ਵਿਖੇ ਦਸਤਾਰ ਸਿਖਲਾਈ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।