ਮੇਅਰ ਸੁਮਨ ਬਾਹਮਣੀ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ 25 ਸਾਲ ਦੇ ਸੇਵਾ ਕਾਰਜ ਪੂਰੇ ਹੋਣ ’ਤੇ ਵਧਾਈ
ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ 25ਵੀਂ ਜਨਤਕ ਸੇਵਾ ਦੀ ਵਰ੍ਹੇਗੰਢ ‘ਤੇ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸ਼ੁਰੂ ਹੋਇਆ ਨਰਿੰਦਰ ਮੋਦੀ ਦਾ ਜਨਤਕ ਜੀਵਨ ਪਿਛਲੇ 25 ਸਾਲਾਂ ਵਿਚ ਸੇਵਾ, ਸੁਸ਼ਾਸਨ, ਵਿਕਾਸ ਤੇ ਰਾਸ਼ਟਰ ਨਿਰਮਾਣ ਦੀ ਯਾਤਰਾ ਬਣ ਗਿਆ ਹੈ।
ਯਮੁਨਾਨਗਰ, 7 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ 25ਵੀਂ ਜਨਤਕ ਸੇਵਾ ਦੀ ਵਰ੍ਹੇਗੰਢ ‘ਤੇ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸ਼ੁਰੂ ਹੋਇਆ ਨਰਿੰਦਰ ਮੋਦੀ ਦਾ ਜਨਤਕ ਜੀਵਨ ਪਿਛਲੇ 25 ਸਾਲਾਂ ਵਿਚ ਸੇਵਾ, ਸੁਸ਼ਾਸਨ, ਵਿਕਾਸ ਤੇ ਰਾਸ਼ਟਰ ਨਿਰਮਾਣ ਦੀ ਯਾਤਰਾ ਬਣ ਗਿਆ ਹੈ। ਮੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਗਰੀਬੀ ਹਟਾਉਣਾ, ਮਹਿਲਾ ਸਸ਼ਕਤੀਕਰਨ, ਕਿਸਾਨ ਭਲਾਈ, ਯੁਵਾ ਮੌਕੇ, ਆਧੁਨਿਕ ਬੁਨਿਆਦੀ ਢਾਂਚਾ ਤੇ ਡਿਜੀਟਲ ਤਕਨਾਲੋਜੀ ਨੂੰ ਵਿਕਾਸ ਤਰਜੀਹਾਂ ਵਜੋਂ ਸ਼ਾਮਿਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਅਭਿਆਨ, ਆਯੁਸ਼ਮਾਨ ਭਾਰਤ, ਜਨ ਧਨ ਯੋਜਨਾ ਤੇ ਕਿਸਾਨ ਸਨਮਾਨ ਨਿਧੀ ਵਰਗੀਆਂ ਯੋਜਨਾਵਾਂ ਨੇ ਆਮ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਇੰਡੀਆ ਤੇ ਯੂ. ਪੀ. ਆਈ. ਨੇ ਨਾਗਰਿਕ ਸੇਵਾਵਾਂ ਤੇ ਡਿਜੀਟਲ ਭੁਗਤਾਨਾਂ ਨੂੰ ਨਵਾਂ ਹੁਲਾਰਾ ਦਿੱਤਾ ਹੈ, ਜਦੋਂ ਕਿ ਮੇਕ ਇਨ ਇੰਡੀਆ, ਸਟਾਰਟਅੱਪ ਇੰਡੀਆ ਤੇ ਆਤਮ-ਨਿਰਭਰ ਭਾਰਤ ਨੇ ਉਤਪਾਦਨ, ਨਵੀਨਤਾ ਤੇ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਹੈ। ਭਾਰਤ ਨੇ ਪੁਲਾੜ ਅਤੇ ਰੱਖਿਆ ਖੇਤਰਾਂ ਵਿਚ ਵੀ ਆਪਣੀਆਂ ਸਮਰੱਥਾਵਾਂ ਦਾ ਵਿਸਥਾਰ ਕੀਤਾ ਹੈ।