10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਗੁਰੂ ਕੇ ਲੰਗਰ’ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ, ਦੋਸ਼ੀਆਂ ਖ਼ਿਲਾਫ਼ ਹੋਏ ਸਖ਼ਤ ਕਾਰਵਾਈ - ਮਲਸੀਆਂ

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਸੱਦੀ ਗਈ ਮੀਟਿੰਗ ਵਿਚ ਕਈ ਪੰਥਕ ਮੁੱਦਿਆਂ ’ਤੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਦੱਸਿਆ ਕਿ ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ।

ਅਜੀਤ ਡੈਸਕ 10-10-2026
ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਸੱਦੀ ਗਈ ਮੀਟਿੰਗ ਵਿਚ ਕਈ ਪੰਥਕ ਮੁੱਦਿਆਂ ’ਤੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਦੱਸਿਆ ਕਿ ਮੀਟਿੰਗ ਦੌਰਾਨ ਗੁਰਦੁਆਰਾ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਮਲਸੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਤੇ ਸਿੱਖ ਕੌਮ ਵੱਲੋਂ ਅਜਿਹੀ ਕਿਸੀ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿੰਨਾ ਨੇ ਵੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਦਿੱਲੀ ਨਗਰ ਨਿਗਮ ਦੇ ਹਸਪਤਾਲਾਂ ’ਚ ਡਾਇਲਸਿਸ ਕੇਂਦਰ ਹੋਣਗੇ ਸ਼ੁਰੂ ਅਗਲੀ ਖ਼ਬਰ ਐਸ.ਡੀ.ਐਮ. ਨੇ ਅਨਾਜ ਮੰਡੀ ਰਤੀਆ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।