ਗੁਰੂ ਨਾਨਕ ਖ਼ਾਲਸਾ ਕਾਲਜ ਮਹਿਲਾ ਫੁੱਟਬਾਲ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ
ਯਮੁਨਾਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਮਹਿਲਾ ਫੁੱਟਬਾਲ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ 6 ਤੋਂ 7 ਅਕਤੂਬਰ ਤੱਕ ਕਰਵਾਏ ‘ਕੁਰੂਕਸ਼ੇਤਰ ਯੂਨੀਵਰਸਿਟੀ ਅੰਤਰ-ਕਾਲਜ ਫੁੱਟਬਾਲ ਚੈਂਪੀਅਨਸ਼ਿਪ’ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਲਾਘਾਯੋਗ ਪ੍ਰਦਰਸ਼ਨ ਨੇ ਸੰਸਥਾ ਦਾ ਮਾਣ ਵਧਾਇਆ ਤੇ ਇਸ ਦੀਆਂ ਖੇਡ ਪ੍ਰਾਪਤੀਆਂ ਦੀ ਵਧਦੀ ਸੂਚੀ ਵਿਚ ਇਕ ਹੋਰ ਪ੍ਰਾਪਤੀ ਸ਼ਾਮਿਲ ਕੀਤੀ।
ਅਜੀਤ ਡੈਸਕ
10-10-2026