11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਾਟਰ ਵਰਕਸ ਦੇ ਪਾਣੀ ’ਚ ਮਿਲਿਆ ਕੈਮੀਕਲ ਵਾਲਾ ਪਾਣੀ, ਬਿਮਾਰੀਆਂ ਦਾ ਖ਼ਦਸ਼ਾ ਬਣਿਆ

ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਗੋਰਖਨਾਥ ਦੇ ਵਾਟਰ-ਵਰਕਸ ’ਚ ਜੀਰੀ ਦੀ ਫ਼ਸਲ ਦਾ ਕੈਮੀਕਲ ਵਾਲਾ ਪਾਣੀ ਆ ਰਿਹਾ ਹੈ, ਜੋ ਪਿੰਡ ਵਾਸੀਆਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸੰਬੰਧੀ ਪਿੰਡ ਵਾਸੀਆਂ ਨੇ ਪੰਚਾਇਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਟੈਂਕੀ ਦੀ ਰਿਪੇਅਰ ਕਰਵਾਈ ਜਾਵੇ ਤਾਂ ਜੋ ਕਿਸੇ ਪਿੰਡ ਵਾਸੀ ਦੀ ਸਿਹਤ ਨਾ ਵਿਗੜੇ।

ਅਜੀਤ ਡੈਸਕ 11-10-2026
ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਗੋਰਖਨਾਥ ਦੇ ਵਾਟਰ-ਵਰਕਸ ’ਚ ਜੀਰੀ ਦੀ ਫ਼ਸਲ ਦਾ ਕੈਮੀਕਲ ਵਾਲਾ ਪਾਣੀ ਆ ਰਿਹਾ ਹੈ, ਜੋ ਪਿੰਡ ਵਾਸੀਆਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸੰਬੰਧੀ ਪਿੰਡ ਵਾਸੀਆਂ ਨੇ ਪੰਚਾਇਤ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਟੈਂਕੀ ਦੀ ਰਿਪੇਅਰ ਕਰਵਾਈ ਜਾਵੇ ਤਾਂ ਜੋ ਕਿਸੇ ਪਿੰਡ ਵਾਸੀ ਦੀ ਸਿਹਤ ਨਾ ਵਿਗੜੇ। ਪਿੰਡ ਵਾਸੀ ਹਰਦੀਪ ਸਿੰਘ ਤੇ ਬਲਸੇਰ ਸਿੰਘ ਨੇ ਦੱਸਿਆ ਕਿ ਸਿਹਤ ਦੀ ਸੰਭਾਲ ਲਈ ਸਾਫ਼ ਪੀਣ ਵਾਲਾ ਪਾਣੀ ਦੇਣਾ ਵਾਟਰ ਵਰਕਸ ਮਹਿਕਮਾ ਤੇ ਪੰਚਾਇਤ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਲੋਕਾਂ ਦੇ ਪੀਣ ਲਈ ਖ਼ਤਰਨਾਕ ਹੋਣ ਤੋਂ ਇਲਾਵਾ ਪਸ਼ੂਆਂ ਲਈ ਵੀ ਹਾਨੀਕਾਰਕ ਹੈ। ਇਸ ਸੰਬੰਧੀ ਪਿੰਡ ਵਾਸੀਆਂ ਨੇ ਗ੍ਰਾਮ ਪੰਚਾਇਤ ਤੇ ਵਾਟਰ ਵਰਕਸ ਮਹਿਕਮੇ ਤੋਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਜਲਦੀ ਤੋਂ ਜਲਦੀ ਕਰਵਾਇਆ ਜਾਵੇ।
ਪਿਛਲੀ ਖ਼ਬਰ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਪਤਾ ਕਾਲੋਨੀ ਧਰਮਸ਼ਾਲਾ ਟੋਹਾਣਾ ਵਿਖੇ 17 ਨੂੰ ਹੋਵੇਗਾ ਵਿਸ਼ਾਲ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।