ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਤਲਵੰਡੀ ਭਾਈ, 13 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖ਼ਿਲਾਫ਼ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਜਦੋਂ ਤਲਵੰਡੀ ਭਾਈ ਦੇ ਮੇਨ ਚੌਕ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਹੁਸਨਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਤੇ ਸ਼ਗਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕਲਾਸ਼ ਥਾਣਾ ਘੱਲ ਖੁਰਦ, ਨੈਸ਼ਨਲ ਹਾਈਵੇਅ-54 ਦੀ ਖਾਲੀ ਪਈ ਪਾਰਕਿੰਗ ਵਿਚ ਵਰਕਸ਼ਾਪ ਨੇੜੇ ਕਥਿਤ ਤੌਰ ’ਤੇ ਹੈਰੋਇਨ ਦਾ ਸੇਵਨ ਕਰ ਰਹੇ ਹਨ।
ਤਲਵੰਡੀ ਭਾਈ, 13 ਅਕਤੂਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖ਼ਿਲਾਫ਼ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਜਦੋਂ ਤਲਵੰਡੀ ਭਾਈ ਦੇ ਮੇਨ ਚੌਕ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਹੁਸਨਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਤੇ ਸ਼ਗਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕਲਾਸ਼ ਥਾਣਾ ਘੱਲ ਖੁਰਦ, ਨੈਸ਼ਨਲ ਹਾਈਵੇਅ-54 ਦੀ ਖਾਲੀ ਪਈ ਪਾਰਕਿੰਗ ਵਿਚ ਵਰਕਸ਼ਾਪ ਨੇੜੇ ਕਥਿਤ ਤੌਰ ’ਤੇ ਹੈਰੋਇਨ ਦਾ ਸੇਵਨ ਕਰ ਰਹੇ ਹਨ। ਪੁਲਿਸ ਮੁਤਾਬਿਕ ਸੂਚਨਾ ਦੇ ਆਧਾਰ ’ਤੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਵਲੋਂ ਇਕ ਲਾਈਟਰ, ਇਕ ਸਿਲਵਰ ਪੰਨੀ, ਇਕ ਪਲਾਸਟਿਕ ਦਾ ਢੱਕਣ ਤੇ 10 ਰੁਪਏ ਦਾ ਰੋਲ ਕੀਤਾ ਹੋਇਆ ਨੋਟ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਮਾਮਲੇ ਸਬੰਧੀ ਅਗਲੀ ਕਾਰਵਾਈ ਪੁਲਿਸ ਵਲੋਂ ਕੀਤੀ ਜਾ ਰਹੀ ਹੈ।