14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਸਿਹਤ ਅਤੇ ਸਫਾਈ ਪ੍ਰਤੀ ਕੀਤਾ ਜਾਗਰੂਕ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਵਾ ਸੰਕਲਪ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ਵਿੱਚ ਨੁੱਕੜ ਨਾਟਕ ਰਾਹੀਂ ਸਿਹਤ ਅਤੇ ਸਫਾਈ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਵਿਚ ਸਿਹਤ, ਸਫਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।

ਅਜੀਤ ਡੈਸਕ 14-10-2026
ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੇਵਾ ਸੰਕਲਪ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ਵਿੱਚ ਨੁੱਕੜ ਨਾਟਕ ਰਾਹੀਂ ਸਿਹਤ ਅਤੇ ਸਫਾਈ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਵਿਚ ਸਿਹਤ, ਸਫਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ। ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਨੁੱਕੜ ਨਾਟਕਾਂ ਰਾਹੀਂ ਕਲਾਕਾਰਾਂ ਨੇ ਔਰਤਾਂ ਦੀ ਸਿਹਤ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਨਾਟਕ ਰਾਹੀਂ ਵਿਦਿਆਰਥੀਆਂ ਨੂੰ ਸਿਹਤ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਅਤੇ ਸਫਾਈ ਅਭਿਆਸਾਂ ਨੂੰ ਅਪਣਾਉਣ ਤੇ ਕਿਸੇ ਵੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਮਾਪਿਆਂ ਜਾਂ ਸਿਹਤ ਮਾਹਿਰਾਂ ਤੋਂ ਸਮੇਂ ਸਿਰ ਸਲਾਹ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਦੀ ਜ਼ਿੰਮੇਵਾਰੀ ਲੈਣ ਲਈ ਉਤਸ਼ਾਹਿਤ ਕਰਨਾ ਸੀ। ਸਕੂਲਾਂ ਵਿੱਚ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਅਤੇ ਲੋੜ ਪੈਣ ’ਤੇ ਢੁਕਵੀਂ ਮਦਦ ਲੈਣ ਲਈ ਉਤਸ਼ਾਹਿਤ ਕੀਤਾ ਗਿਆ।
ਪਿਛਲੀ ਖ਼ਬਰ ਇਨਰ ਵ੍ਹੀਲ ਕਲੱਬ ਮਹਾਰਾਜਾ ਅਗਰਸੈਨ ਪਾਰਕ ਵਿਖੇ ਮਨਾਏਗਾ ਦੁਸਹਿਰਾ ਮੇਲਾ ਅਗਲੀ ਖ਼ਬਰ ਸੇਵਾ ਸੰਕਲਪ ਅਭਿਆਨ ਤਹਿਤ ਲਗਾਏ ਕੈਂਪ ’ਚ ਜਨਤਕ ਸਮੱਸਿਆਵਾਂ ਦਾ ਹੋਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।