15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬੀ ਬਾਗ ਦੇ ਇਕ ਘਰ ਵਿਚ ਬਿਜਲੀ ਦੇ ਮੀਟਰਾਂ ਨੂੰ ਲੱਗੀ ਅੱਗ

ਨਵੀਂ ਦਿੱਲੀ, 14 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਮੌਜਪੁਰ ਇਲਾਕੇ ਵਿਚ ਇਕ ਰੇਸਤਰਾਂ ਵਿਚ ਅੱਗ ਲੱਗਣ ’ਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਛਾਲ ਮਾਰਨੀ ਪਈ।

ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਮੌਜਪੁਰ ਇਲਾਕੇ ਵਿਚ ਇਕ ਰੇਸਤਰਾਂ ਵਿਚ ਅੱਗ ਲੱਗਣ ’ਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਛਾਲ ਮਾਰਨੀ ਪਈ। ਪੁਲਿਸ ਦਾ ਕਹਿਣਾ ਹੈ ਕਿ ਸਭ ਤੋਂ ਪਹਿਲਾਂ ਰਸੋਈ ਵਿਚ ਅੱਗ ਲੱਗੀ ਸੀ। ਇਸ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਓ ਵਿਭਾਗ ਦੀਆਂ 6 ਗੱਡੀਆਂ ਭੇਜੀਆਂ ਗਈਆਂ। ਅੱਗ ਲੱਗਣ ’ਤੇ ਸਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਕਈ ਲੋਕ ਇਸ ਹਾਦਸੇ ਦੀਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਰਹੇ ਸਨ। ਕੁੱਝ ਲੋਕਾਂ ਨੇ ਆਪਣੇ ਛੋਟੇ ਬੱਚਿਆਂ ਨੂੰ ਬਚਾਉਣ ਲਈ ਹੇਠਾਂ ਖੜ੍ਹੇ ਲੋਕਾਂ ਵੱਲ ਸੁੱਟਿਆ। ਇਸ ਰੇਸਤਰਾਂ ਦਾ ਨਾਂਅ ਊਧਮ ਫਿਸ਼ ਪੁਆਇੰਟ ਹੈ। ਇਸ ਹਾਦਸੇ ਵਿਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਜਾਂ ਮਰਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਬੁਝਾਓ ਵਿਭਾਗ ਦੀ ਟੀਮ ਨੇ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਸਥਾਨਿਕ ਪੁਲਿਸ ਇਸ ਮਾਮਲੇ ਪ੍ਰਤੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਨੇ 24 ਘੰਟਿਆਂ ਅੰਦਰ ਝਪਟਮਾਰ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਮੇਲੇ ਦੇ ਵਿਚ ਆਏ ਕਲਾਕਾਰ ਵਿਕਰੀ ਨਾ ਹੋਣ ’ਤੇ ਹੋਏ ਪ੍ਰੇਸ਼ਾਨ ਪ੍ਰਦਰਸ਼ਨ ਤੇ ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਗਾਹਕ ਪੁੱਜਣ ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।