18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲੁੱਟ-ਖੋਹ ਦੇ ਮਾਮਲੇ ’ਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਕੀਤਾ ਕਾਬੂ

ਨਵੀਂ ਦਿੱਲੀ, 17 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਜ਼ਿਲ੍ਹੇ ਦੇ ਥਾਣਾ ਮਾਇਆਪੁਰੀ ਥਾਣੇ ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਲੁੱਟਿਆ ਗਿਆ ਮੋਬਾਈਲ ਬਰਾਮਦ ਕੀਤਾ ਹੈ।

ਅਜੀਤ ਡੈਸਕ 18-10-2026
ਨਵੀਂ ਦਿੱਲੀ, 17 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਜ਼ਿਲ੍ਹੇ ਦੇ ਥਾਣਾ ਮਾਇਆਪੁਰੀ ਥਾਣੇ ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਲੁੱਟਿਆ ਗਿਆ ਮੋਬਾਈਲ ਬਰਾਮਦ ਕੀਤਾ ਹੈ। ਇਨ੍ਹਾਂ ਦੇ ਨਾਂਅ ਗੋਪੀ (23) ਵਾਸੀ ਮਾਇਆਪੁਰੀ ਦਿੱਲੀ ਅਤੇ ਨਿਤਿਨ (24) ਵਾਸੀ ਮਾਇਆਪੁਰੀ ਦਿੱਲੀ ਹੈ। ਗੋਪੀ 6 ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਹੈ ਅਤੇ ਨਿਤਿਨ 8 ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਪੁਲਿਸ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਗਸ਼ਤ ਕਰ ਰਹੀ ਸੀ, ਤਾਂ ਪੁਲਿਸ ਕੋਲ ਇਕ 45 ਸਾਲਾਂ ਦੇ ਵਿਅਕਤੀ ਨੇ ਸ਼ਿਕਾਇਤ ਕੀਤੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗਰਦਨ ਫੜ ਲਈ ਅਤੇ ਉਸ ਦਾ ਮੋਬਾਈਲ ਖੋਹ ਕੇ ਪਾਰਕ ਵੱਲ ਭੱਜ ਗਏ। ਪੁਲਿਸ ਨੇ ਇਸ ਮਾਮਲੇ ਪ੍ਰਤੀ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ਵਾਲੀ ਥਾਂ ਕੋਲੋਂ ਹੀ ਦੋਸ਼ੀਆਂ ਨੂੰ ਫੜ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਖੋਹਿਆ ਮੋਬਾਈਲ ਬਰਾਮਦ ਕਰ ਲਿਆ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਨ੍ਹਾਂ ਤੋਂ ਹੋਰ ਵੀ ਪੁੱਛ-ਪੜਤਾ ਲ ਕਰ ਰਹੀ ਹੈ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਵੱਲੋਂ ਝੋਨੇ ਦੀ ਖਰੀਦ ’ਚ ਬੇਨਿਯਮੀਆਂ ਕਾਰਨ 13 ਆੜ੍ਹਤੀਆਂ ਨੂੰ 26,000 ਰੁਪਏ ਜੁਰਮਾਨਾ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਅੰਤਰ-ਕਾਲਜ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।