22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਨੌਂ ਮਹੀਨਿਆਂ ’ਚ 79,642 ਵਿਅਕਤੀ ਗ੍ਰਿਫ਼ਤਾਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 598ਵੇਂ ਦਿਨ 138 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ )- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿਚ 1. 51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਅਜੀਤ ਬਿਊਰੋ )- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 9 ਮਹੀਨੇ ਪੂਰੇ ਹੋਣ ’ਤੇ, ਪੰਜਾਬ ਪੁਲਿਸ ਨੇ ਸੂਬੇ ਭਰ ਵਿਚ 1.51 ਲੱਖ ਛਾਪੇਮਾਰੀਆਂ ਕਰਕੇ 79,642 ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਕਾਨੂੰਨ ਤੇ ਵਿਵਸਥਾ ਦੇ ਸਪੈਸ਼ਲ ਡੀ. ਜੀ. ਪੀ. ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1367 ਹਥਿਆਰਾਂ ਸਮੇਤ 3958 ਜ਼ਿੰਦਾ ਕਾਰਤੂਸ, 431 ਮੈਗਜ਼ੀਨ, 288 ਤੇਜ਼ਧਾਰ ਹਥਿਆਰ ਅਤੇ 20 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 43,231 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦਕਿ 19,277 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2,042 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 273ਵੇਂ ਦਿਨ, ਪੁਲਿਸ ਟੀਮਾਂ ਨੇ 536 ਛਾਪੇਮਾਰੀ ਕਰਦਿਆਂ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇਸੇ ਤਰ੍ਹਾਂ ਪੂਰੇ ਜੋਸ਼-ਓ-ਖ਼ਰੋਸ਼ ਨਾਲ ਜਾਰੀ ਰਹੇਗੀ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 598ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਕੋਲੋਂ 389 ਗ੍ਰਾਮ ਹੈਰੋਇਨ, 780 ਗ੍ਰਾਮ ਅਫ਼ੀਮ, 1277 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਹੀ, ਸਿਰਫ਼ 598 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,903 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਤਨੀ ਦੀ ਮੌਤ ਤੋਂ ਬਾਅਦ ਇਕੱਲੇ ਰਹਿ ਰਹੇ ਸਨ ਗੁਰਮੁੱਖ ਸਿੰਘ, ਮੌਕੇ ਤੋਂ ਦਸਤਖ਼ਤਾਂ ਵਾਲਾ ਸੁਸਾਈਡ ਨੋਟ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।