24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਕਰਨਾਲ, 23 ਅਕਤੂਬਰ (ਗੁਰਮੀਤ ਸਿੰਘ ਸੱਗੂ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਡੇਰਾ ਬਾਬਾ ਬੁੱਢਾ ਸਾਹਿਬ ਜੀ ਦਰੜ ਕਰਨਾਲ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਬਾਬਾ ਬੁੱਢਾ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 24-10-2026
ਕਰਨਾਲ, 23 ਅਕਤੂਬਰ (ਗੁਰਮੀਤ ਸਿੰਘ ਸੱਗੂ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਡੇਰਾ ਬਾਬਾ ਬੁੱਢਾ ਸਾਹਿਬ ਜੀ ਦਰੜ ਕਰਨਾਲ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਬਾਬਾ ਬੁੱਢਾ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਟਰੱਸਟ ਦਰੜ ਕਰਨਾਲ ਦੇ ਚੇਅਰਮੈਨ ਮਾਤਾ ਜਸਵਿੰਦਰ ਕੌਰ ਦੇ ਸਹਿਯੋਗ ਨਾਲ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਵਲੋਂ ਕੀਰਤਨ, ਭਾਈ ਸਤਪਾਲ ਸਿੰਘ ਐਮ. ਏ. ਢਾਡੀ ਜਥੇ ਵਲੋਂ ਢਾਡੀ ਵਾਰਾਂ, ਭਾਈ ਮਨਵੀਤ ਸਿੰਘ ਨਾਭਾ ਤੇ ਭਾਈ ਨਵਜੋਤ ਸਿੰਘ ਅਰਲੀਭੰਨ ਵਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪ੍ਰਕਾਸ਼ਿਤ ਫ੍ਰੀ ਲਿਟਰੇਚਰ ਦਾ ਸਟਾਲ ਵੀ ਲਗਾਇਆ ਗਿਆ। ਸੁਖਵਿੰਦਰ ਸਿੰਘ ਨੇ ਸਮਾਗਮ ਦੌਰਾਨ ਸਹਿਯੋਗ ਦੇਣ ਲਈ ਟਰੱਸਟ ਦੇ ਪ੍ਰਧਾਨ ਬਾਬਾ ਅਮਰੀਕ ਸਿੰਘ ਤੇ ਹਰਜੀਤ ਸਿੰਘ ਚੀਮਾ, ਬੀਬੀ ਕੁਲਜਿੰਦਰ ਕੌਰ ਦਰੜ ,ਬਾਬਾ ਕੁਲਦੀਪ ਸਿੰਘ ਭੋਪਾਲ, ਬਾਬਾ ਰਣਜੀਤ ਸਿੰਘ ਦਰੜ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮੇਜ ਸਿੰਘ ਬੁੱਟਰ ਗੁਰਦੁਆਰਾ ਇੰਸਪੈਕਟਰ, ਗੁਰਲਾਲ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਉਜਾਗਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸੰਤ ਮਾਤਾ ਜਸਵਿੰਦਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਹਮੇਸ਼ਾ ਵੱਧ ਤੋਂ ਵੱਧ ਸਮਾਜਿਕ ਕਾਰਜਾਂ ਤੇ ਸਰਬੱਤ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਦੀਵਾਲੀ ਲਈ ਦਿੱਲੀ ਦੇ ਬਾਜ਼ਾਰ ਸਜੇ ਅਗਲੀ ਖ਼ਬਰ ਲੱਖਾਂ ਰੁਪਏ ਦੀ ਕੀਮਤ ਦੀ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।