ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ, ਬੁਨਿਆਦੀ ਢਾਂਚੇ ਨੂੰ ਸੁਧਾਰਨਾ ਵੀ ਬੇਹੱਦ ਜ਼ਰੂਰੀ-ਮਲਸੀਆਂ
ਨਵੀਂ ਦਿੱਲੀ, 26 ਅਕਤੂਬਰ( ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਦਲ ਦੀ ਇੱਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮਸਲਿਆਂ ਤੋਂ ਇਲਾਵਾ ਦਿੱਲੀ ਦੇ ਪ੍ਰਦੂਸ਼ਣ ਬਾਰੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੀ ਸ਼ਲਾਘਾ ਕੀਤੀ ਗਈ ਹੈ।
ਅਜੀਤ ਡੈਸਕ
27-10-2026