28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਗਰ ਨਿਗਮ ਚਨੇਤੀ ’ਚ ਖਾਲੀ ਜ਼ਮੀਨ ਨੂੰ ਪੰਜ ਸਾਲਾਂ ਲਈ ਲੀਜ਼ ’ਤੇ ਦੇਵੇਗਾ ਪੰਜਾਬ ਸਰਕਾਰ ਵਲੋਂ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟਰੇਨਿੰਗ ਲਈ ਕੈਂਪ ਸ਼ੁਰੂ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਵਿਚ ਜਿਵੇਂ ਕਿ ਸੀ. ਏ.

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਵਿਚ ਜਿਵੇਂ ਕਿ ਸੀ. ਏ. ਪੀ. ਐਫ਼. (ਜੀ.ਡੀ.), ਬੀ. ਐੱਸ. ਐਫ਼., ਸੀ. ਆਈ. ਐੱਸ. ਐਫ਼, ਸੀ. ਆਰ. ਪੀ. ਐਫ਼. ਐੱਸ. ਐੱਸ. ਬੀ., ਆਈ. ਟੀ. ਬੀ. ਪੀ., ਏ. ਆਰ., ਐੱਸ. ਐੱਸ. ਐਫ਼. ਅਤੇ ਐਨ. ਆਈ. ਏ. ਲਈ ਪੋਸਟਾਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪੋਸਟਾਂ ਵਿਚੋਂ ਕੇਵਲ ਲੜਕਿਆਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟਰੇਨਿੰਗ ਕੈਂਪ ਵਿਖੇ ਮੁਫ਼ਤ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਦੀ ਤਿਆਰੀ ਕਰਨੀ ਹੈ, ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣਾ ਨਾਮ ਦਰਜ਼ ਕਰਵਾਉਣ/ਟਰੇਨਿੰਗ ਲੈਣ ਲਈ ਕੈਂਪ ਵਿਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ, ਉਸ ਦੀ ਫ਼ੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫ਼ੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ।
ਪਿਛਲੀ ਖ਼ਬਰ ‘ਵੋਟ ਬਚਾਓ - ਦੇਸ਼ ਬਚਾਓ ’ ਰੈਲੀ ਲਈ ਕਰਨਾਲ ਕਾਂਗਰਸ ਨੇ ਖਿੱਚੀ ਤਿਆਰੀ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।