29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜ਼ੀਰਾ, 28 ਅਕਤੂਬਰ (ਹਰਜੀਤ ਸਿੰਘ ਗਿੱਲ)-ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰ ਦੇ ਸਮੇਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ।

ਅਜੀਤ ਡੈਸਕ 29-10-2026
ਜ਼ੀਰਾ, 28 ਅਕਤੂਬਰ (ਹਰਜੀਤ ਸਿੰਘ ਗਿੱਲ)-ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰ ਦੇ ਸਮੇਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ । ਸਜਾਏ ਗਏ ਇਨ੍ਹਾਂ ਦੀਵਾਨਾ ਸਮੇਂ ਭਾਈ ਗੁਰਨਾਮ ਸਿੰਘ, ਏਕਮਜੀਤ ਸਿੰਘ ਅਤੇ ਲੜਕੀ ਦਿਲਪ੍ਰੀਤ ਕੌਰ ਵਲੋਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਗਿਆ। ਇਸ ਸਮਾਗਮ ਦੀ ਸਮਾਪਤੀ ਮੌਕੇ ਚਾਹ ਅਤੇ ਮਠਿਆਈਆਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਅੰਮ੍ਰਿਤ ਮਾਡਲ ਸਕੂਲ ਵਿਚ ਲੇਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੁਲਿਸ ਨੇ ਕਾਬੂ ਕੀਤੇ ਤਿੰਨ ਜੂਏਬਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।