31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਦਿੱਲੀ ਦੇ ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਥੱਕ ਮਿਹਨਤ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 30 ਅਕਤੂਬਰ (ਡਾ. ਬਲਵਿੰਦਰ ਸਿੰਘ ਵਾਲੀਆ)-ਦਿੱਲੀ ਦੇ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਆਈ.

ਅਜੀਤ ਡੈਸਕ 31-10-2026
ਨਵੀਂ ਦਿੱਲੀ, 30 ਅਕਤੂਬਰ (ਡਾ. ਬਲਵਿੰਦਰ ਸਿੰਘ ਵਾਲੀਆ)-ਦਿੱਲੀ ਦੇ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਆਈ. ਪੀ. ਐਸ. ਨੇ ਟੋਡਾਪੁਰ ਸਥਿਤ ਟਰੈਫਿਕ ਪੁਲਿਸ ਹੈੱਡਕੁਆਰਟਰ ਦਾ ਦੌਰਾ ਕੀਤਾ ਅਤੇ ਨਾਲ ਹੀ ‘ਸੰਪਰਕ ਸਭਾ’ ਕੀਤੀ। ਇਸ ਮੌਕੇ ਅਜੇ ਚੌਧਰੀ ਆਈ. ਪੀ. ਐਸ. ਵਿਸ਼ੇਸ਼ ਪੁਲਿਸ ਕਮਿਸ਼ਨਰ (ਟਰੈਫਿਕ), ਸੰਜੇ ਤਿਆਗੀ-ਆਈ. ਪੀ. ਐਸ. ਸੰਯੁਕਤ ਪੁਲਿਸ ਕਮਿਸ਼ਨਰ (ਟਰੈਫਿਕ ) ਅਤੇ ਟਰੈਫਿਕ ਯੂਨਿਟ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸੰਜੇ ਤਿਆਗੀ ਸੰਯੁਕਤ ਪੁਲਿਸ ਕਮਿਸ਼ਨਰ (ਟਰੈਫਿਕ ) ਨੇ ਸਵਾਗਤੀ ਭਾਸ਼ਨ ਦਿੱਤਾ, ਜਿਸ ਵਿਚ ਇਨ੍ਹਾਂ ਨੇ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਤੀ ਚੁੱਕੇ ਕਦਮਾਂ ’ਤੇ ਚਾਨਣਾ ਪਾਇਆ। ਪੁਲਿਸ ਕਮਿਸ਼ਨਂਰ ਨੇ ਦਿੱਲੀ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਕੀਤੀ ਗਈ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਆਪਣੇ ਸੁਝਾਅ ਤੇ ਸ਼ਿਕਾਇਤਾਂ ਸਾਂਝੀਆਂ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਮੰਚ ਨੇ ਪੰਜਾਬੀ ਹੈਲਪ ਲਾਈਨ ਦੇ ਆਗੂਆਂ ਨੂੰ ਪੰਜਾਬੀ ਭਾਸ਼ਾ ਦੀਆਂ ਤਖ਼ਤੀਆਂ ਕੀਤੀਆਂ ਭੇਟ ਅਗਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਕਾਂਗਰਸੀ ਆਗੂ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।