02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੈਰਾਮੈਡੀਕਲ ਯੂਨੀਅਨ ਵਲੋਂ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਦਾ ਵਿਸ਼ੇਸ਼ ਸਨਮਾਨ

ਫ਼ਿਰੋਜ਼ਪੁਰ, 1 ਨਵੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਦੀ ਸਿਹਤ ਦੀ ਸੁਰੱਖਿਆ ਤੇ ਖਪਤਕਾਰਾਂ ਨੂੰ ਸ਼ੁੱਧ, ਸੁਰੱਖਿਅਤ ਤੇ ਮਿਲਾਵਟ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਨੂੰ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਯੂਨੀਅਨ ਵਲੋਂ ਵਿਭਾਗ ਦੀਆਂ ਲੋਕ ਹਿੱਤ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਮਿਲਾਵਟਖੋਰੀ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਫ਼ੂਡ ਸੇਫਟੀ ਟੀਮ ਨੂੰ ਸਨਮਾਨਿਤ ਕਰਨ ਸਮੇਂ ਪੈਰਾ ਮੈਡੀਕਲ ਯੂਨੀਅਨ ਦੇ ਆਗੂ ਅਤੇ ਅਹੁਦੇਦਾਰ। ਅਜੀਤ ਤਸਵੀਰ 02-11-2026
ਫ਼ਿਰੋਜ਼ਪੁਰ, 1 ਨਵੰਬਰ (ਕੁਲਬੀਰ ਸਿੰਘ ਸੋਢੀ)- ਲੋਕਾਂ ਦੀ ਸਿਹਤ ਦੀ ਸੁਰੱਖਿਆ ਤੇ ਖਪਤਕਾਰਾਂ ਨੂੰ ਸ਼ੁੱਧ, ਸੁਰੱਖਿਅਤ ਤੇ ਮਿਲਾਵਟ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਨੂੰ ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਯੂਨੀਅਨ ਵਲੋਂ ਵਿਭਾਗ ਦੀਆਂ ਲੋਕ ਹਿੱਤ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਮਿਲਾਵਟਖੋਰੀ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਯੂਨੀਅਨ ਵਲੋਂ ਦਿੱਤਾ ਗਿਆ ਇਹ ਸਨਮਾਨ ਫੂਡ ਸੇਫਟੀ ਵਿਭਾਗ ਵਲੋਂ ਜ਼ਿਲ੍ਹੇ ਵਿਚ ਸਮੇਂ-ਸਮੇਂ ’ਤੇ ਚਲਾਈਆਂ ਜਾ ਰਹੀਆਂ ਜਾਂਚ ਮੁਹਿੰਮਾਂ, ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ, ਦੁਕਾਨਦਾਰਾਂ ਤੇ ਖੁਰਾਕੀ ਕਾਰੋਬਾਰੀਆਂ ਨੂੰ ਫੂਡ ਸੇਫਟੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਮਾਨਤਾ ਵਜੋਂ ਦਿੱਤਾ ਗਿਆ। ਇਸ ਮੌਕੇ ਫੂਡ ਸੇਫਟੀ ਵਿੰਗ ਦੇ ਅਧਿਕਾਰੀ ਅਭਿਨਵ ਖੋਸਲਾ ਤੇ ਟੀਮ ਵਲੋਂ ਪੈਰਾਮੈਡੀਕਲ ਯੂਨੀਅਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਤੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਸਨਮਾਨ ਸਮੁੱਚੀ ਟੀਮ ਲਈ ਮਾਣ ਵਾਲੀ ਗੱਲ ਹੈ। ਵਿਭਾਗ ਅਨੁਸਾਰ ਲੋਕਾਂ ਦੀ ਸਿਹਤ ਦੀ ਰਾਖੀ ਕਰਨਾ ਉਸ ਦੀ ਮੁੱਖ ਜ਼ਿੰਮੇਵਾਰੀ ਹੈ ਤੇ ਭਵਿੱਖ ’ਚ ਵੀ ਮਿਲਾਵਟਖੋਰੀ ਨੂੰ ਰੋਕਣ, ਸੁਰੱਖਿਅਤ ਖੁਰਾਕ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਫੂਡ ਸੇਫਟੀ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਵਿੰਗ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਸਨਮਾਨ ਕਿਸੇ ਇਕ ਵਿਅਕਤੀ ਜਾਂ ਅਧਿਕਾਰੀ ਦਾ ਨਹੀਂ, ਸਗੋਂ ਪੂਰੀ ਟੀਮ ਦੀ ਮਿਹਨਤ, ਇਮਾਨਦਾਰੀ ਤੇ ਲੋਕਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਰਾਜੀਵ ਨਗਰ ਵਿਚ ਬੱਚਿਆਂ ਨੂੰ ਵੰਡੀਆਂ ਖੇਡ ਕਿੱਟਾਂ, ਕਾਪੀਆਂ ਤੇ ਪੈਨਸਲਾਂ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।