02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੋਧਪੁਰੀਆ ਪਿੰਡ ਦੇ ਸਰਕਾਰੀ ਸਕੂਲ ਵਿੱਚ ਸੀਪੀਆਰ ਸਿਖਲਾਈ ਕੈਂਪ ਲਾਇਆ

ਸਿਰਸਾ, 1 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਜੋਧਪੁਰੀਆ ‘ਚ ਆਸਥਾ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਸੀਪੀਆਰ (ਕਾਰਡੀਓਪਲਮੋਨਰੀ ਰੀਸਸੀਟੇਸ਼ਨ) ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਪ੍ਰਸਿੱਧ ਕਾਰਡੀਓਲੋਜਿਸਟ ਡਾ.

ਅਜੀਤ ਡੈਸਕ 02-11-2026
ਸਿਰਸਾ, 1 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਜੋਧਪੁਰੀਆ ‘ਚ ਆਸਥਾ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਸੀਪੀਆਰ (ਕਾਰਡੀਓਪਲਮੋਨਰੀ ਰੀਸਸੀਟੇਸ਼ਨ) ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਪ੍ਰਸਿੱਧ ਕਾਰਡੀਓਲੋਜਿਸਟ ਡਾ. ਆਦਿਤਿਆ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਲੋਕਾਂ ਨੂੰ ਸੀਪੀਆਰ ਦੀ ਸਿਖਲਾਈ ਦਿੱਤੀ।ਕੈਂਪ ‘ਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਆਦਿਤਿਆ ਗੋਇਲ ਨੇ ਦੱਸਿਆ ਕਿ ਅਚਾਨਕ ਦਿਲ ਦਾ ਦੌਰਾ ਪੈਣ ਜਾਂ ਬੇਹੋਸ਼ੀ ਹੋਣ ਦੀ ਸਥਿਤੀ ਵਿੱਚ ਮਰੀਜ਼ ਦੀ ਜਾਨ ਕਿਵੇਂ ਬਚਾਈ ਜਾ ਸਕਦੀ ਹੈ। ਡਾ. ਆਦਿਤਿਆ ਗੋਇਲ ਨੇ ਦੱਸਿਆ ਕਿ ਅਕਸਰ ਇੱਕ ਵਿਅਕਤੀ ਦਿਲ ਦਾ ਦੌਰਾ ਪੈਣ ਜਾਂ ਸਾਹ ਲੈਣ ਵਿੱਚ ਮੁਸ਼ਕਲ ਆਉਣ ਕਾਰਨ ਅਚਾਨਕ ਬੇਹੋਸ਼ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਹਸਪਤਾਲ ਪਹੁੰਚਣ ਤੋਂ ਪਹਿਲਾਂ ਪਹਿਲੇ ਕੁਝ ਮਿੰਟ ਬਹੁਤ ਕੀਮਤੀ ਹੁੰਦੇ ਹਨ। ਸਮੇਂ ਸਿਰ ਅਤੇ ਸਹੀ ਸੀਪੀਆਰ ਤਕਨੀਕਾਂ ਮਰੀਜ਼ ਦੇ ਬਚਣ ਦੀ ਸੰਭਾਵਨਾ ਨੂੰ ਕਾਫ਼ੀ ਵਧਾ ਦਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੀਪੀਆਰ ਸਭ ਨੂੰ ਸਿੱਖਣੀ ਚਾਹੀਦੀ ਹੈ। ਸਕੂਲ ਪ੍ਰਸ਼ਾਸਨ ਨੇ ਆਸਥਾ ਮਲਟੀਸਪੈਸ਼ਲਿਟੀ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਇਸ ਜੀਵਨ-ਰੱਖਿਅਕ ਸਿਖਲਾਈ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਹਰਿਆਣਾ ਦਿਵਸ ’ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਾਲਾਂਵਾਲੀ ਵਿੱਚ ਬਿਜਲੀ ਸਪਲਾਈ 16 ਘੰਟਿਆਂ ਤੋਂ ਵੱਧ ਸਮਾਂ ਰਹੀ ਠੱਪ, ਲੋਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।