1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰ ਹੋਵੇ ਕੇਂਦਰ -ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੇ ਕਿ ਸਿੱਖ ਕੌਮ ਤੇ ਪੀੜਤਾਂ ਨੂੰ 1984 ਸਿੱਖ ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਉਣ ਲਈ ਗੰਭੀਰਤਾ ਵਿਖਾਈ ਜਾਵੇ। ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ 42 ਸਾਲ ਬੀਤ ਜਾਣ ਦੇ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਵਾਸਤੇ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ।
ਅਜੀਤ ਡੈਸਕ
03-11-2026