03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਜੇ ਹੱਤਿਆ ਕਾਂਡ : ਪੀੜਤ ਪਰਿਵਾਰ ਨਾਲ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਵਿਧਾਇਕ ਸੰਦੀਪ ਜਾਖੜ ਅਤੇ ਸਮਰਥਕਾਂ ਨੂੰ ਪੁਲਿਸ ਨੇ ਰੋਕਿਆ

ਅਬੋਹਰ, 2 ਨਵੰਬਰ (ਵਿਵੇਕ ਹੂੜੀਆ, ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਚ ਹੋਏ ਚਰਚਿਤ ਅਜੇ ਹੱਤਿਆ ਕਾਂਡ ਨੂੰ ਲੈ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਇਸੇ ਕੜੀ ਤਹਿਤ ਹਲਕਾ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਪੀੜਤ ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਜਾ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਵਿਧਾਇਕ ਸੰਦੀਪ ਜਾਖੜ, ਉਨ੍ਹਾਂ ਦੇ ਸਮਰਥਕਾਂ ਅਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਡਿਟੇਨ ਕਰ ਲਿਆ।

ਅਜੀਤ ਡੈਸਕ 03-11-2026
ਅਬੋਹਰ, 2 ਨਵੰਬਰ (ਵਿਵੇਕ ਹੂੜੀਆ, ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਚ ਹੋਏ ਚਰਚਿਤ ਅਜੇ ਹੱਤਿਆ ਕਾਂਡ ਨੂੰ ਲੈ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਇਸੇ ਕੜੀ ਤਹਿਤ ਹਲਕਾ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਹੇਠ ਪੀੜਤ ਪਰਿਵਾਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਜਾ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਵਿਧਾਇਕ ਸੰਦੀਪ ਜਾਖੜ, ਉਨ੍ਹਾਂ ਦੇ ਸਮਰਥਕਾਂ ਅਤੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਡਿਟੇਨ ਕਰ ਲਿਆ। ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿਖੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ। ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਬੋਹਰ ਵਿਖੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਨ ਲਈ ਪਹੁੰਚ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਫ਼ੈਸਲਾ ਕੀਤਾ ਸੀ ਤਾਂ ਜੋ ਪਰਿਵਾਰ ਆਪਣਾ ਦਰਦ ਸਿੱਧਾ ਮੁੱਖ ਮੰਤਰੀ ਸਾਹਮਣੇ ਰੱਖ ਸਕੇ ਅਤੇ ਇਨਸਾਫ਼ ਲਈ ਠੋਸ ਕਾਰਵਾਈ ਦੀ ਮੰਗ ਕਰ ਸਕੇ। ਜਾਖੜ ਅਨੁਸਾਰ ਉਨ੍ਹਾਂ ਦੇ ਨਾਲ ਮੇਅਰ ਸਮੇਤ ਪੀੜਤ ਪਰਿਵਾਰ ਦੇ ਚਾਰ ਹੋਰ ਮੈਂਬਰ ਵੀ ਮੁੱਖ ਮੰਤਰੀ ਨੂੰ ਮਿਲਣ ਜਾਣ ਵਾਲੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਵਿਧਾਇਕ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਿਵਲ ਹਸਪਤਾਲ ਵਿਚ ਹੀ ਡਿਟੇਨ ਕਰ ਲਿਆ ਅਤੇ ਪੀੜਤ ਪਰਿਵਾਰ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਵਿਧਾਇਕ ਸੰਦੀਪ ਜਾਖੜ ਨੇ ਪੁਲਿਸ ਕਾਰਵਾਈ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਪੰਜਾਬ ਵਿਚ ਔਰਤਾਂ ਅਤੇ ਆਮ ਜਨਤਾ ਦੇ ਸਤਿਕਾਰ ਦੀਆਂ ਗੱਲਾਂ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕਤਲ ਕੇਸ ਵਿਚ ਇਨਸਾਫ਼ ਦੀ ਮੰਗ ਕਰ ਰਹੇ ਪੀੜਤ ਪਰਿਵਾਰ ਨੂੰ ਉਨ੍ਹਾਂ ਨਾਲ ਮਿਲਣ ਤੱਕ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਜੇ ਦੇ ਕਤਲ ਤੋਂ ਬਾਅਦ ਪਰਿਵਾਰ ਪਹਿਲਾਂ ਹੀ ਡੂੰਘੇ ਸਦਮੇ ਵਿਚ ਹੈ ਅਤੇ ਉਨ੍ਹਾਂ ਨੂੰ ਹਾਲੇ ਤੱਕ ਇਨਸਾਫ਼ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਪਰਿਵਾਰ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਿਹਾ ਹੈ, ਪਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਅਤੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਸਾਹਮਣੇ ਆਪਣਾ ਪੱਖ ਰੱਖਣ ਦਾ ਹੱਕ ਹੈ। ਉਨ੍ਹਾਂ ਮੰਗ ਕੀਤੀ ਕਿ ਅਜੇ ਹੱਤਿਆ ਕਾਂਡ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿੱਤਾ ਜਾਵੇ।
ਪਿਛਲੀ ਖ਼ਬਰ ਨਸ਼ੀਲਾ ਪਦਾਰਥ ਦੇ ਕੇ ਨੌਜਵਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਪ ਸਮਰਥਕ 21 ਪਰਿਵਾਰ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।