ਮਨੁੱਖ ਨੂੰ ਮਨੁੱਖ ਸਮਝਣਾ ਹੀ ਅਸਲੀ ਧਰਮ ਹੈ- ਸੁਖਵਿੰਦਰ ਸਿੰਘ
ਕਰਨਾਲ , 2 ਨਵੰਬਰ (ਗੁਰਮੀਤ ਸਿੰਘ ਸੱਗੂ ) - ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ, ਕੁਰੂਕਸ਼ੇਤਰ ਵਲੋਂ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਝਾਂਸਾ ਕੁਰੂਕਸ਼ੇਤਰ ਵਿਖੇ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਭਗਤ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਅਤੇ ਅਗਾਮੀ ਸਾਲਾਨਾ ਧਾਰਮਿਕ ਪ੍ਰੀਖਿਆ ਨਵੰਬਰ 2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।
ਕਰਨਾਲ , 2 ਨਵੰਬਰ (ਗੁਰਮੀਤ ਸਿੰਘ ਸੱਗੂ ) - ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ, ਕੁਰੂਕਸ਼ੇਤਰ ਵਲੋਂ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਝਾਂਸਾ ਕੁਰੂਕਸ਼ੇਤਰ ਵਿਖੇ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਭਗਤ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਅਤੇ ਅਗਾਮੀ ਸਾਲਾਨਾ ਧਾਰਮਿਕ ਪ੍ਰੀਖਿਆ ਨਵੰਬਰ 2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।ਸੈਮੀਨਾਰ ਦੌਰਾਨ 150 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿਚ ਵਿਸ਼ੇਸ਼ ਸਹਿਯੋਗ ਲਈ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਧਰਮ ਸਾਨੂੰ ਚੰਗਾ ਇਨਸਾਨ ਬਣਾਉਂਦਾ ਹੈ। ਭਗਤ ਰਵਿਦਾਸ ਜੀ ਨੇ ਹਰ ਮਨੁੱਖ ਨਾਲ ਮਨੁੱਖਾਂ ਵਾਲਾ ਵਿਵਹਾਰ ਕਰਨ ਦੀ ਜਾਚ ਸਿਖਾਈ ਹੈ। ਇਸ ਮੌਕੇ ਸਕੂਲ ਦੇ ਪ੍ਰਿੰ. ਗੁਰਨਾਮ ਸਿੰਘ, ਮੈਡਮ ਵਾਈਸ ਪ੍ਰਿੰਸੀਪਲ, ਰਣਜੋਧ ਸਿੰਘ ਪੰਜਾਬੀ ਅਧਿਆਪਕ , ਡਿੰਪਲ, ਸੁਮਨ, ਪੂਨਮ, ਵੀਨਾ ਗੌਤਮ ,ਜਸਬੀਰ ਸਿੰਘ , ਸ਼ੇਰ ਸਿੰਘ, ਉਜਾਗਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।