ਐਸ.ਡੀ.ਐਮ. ਵਲੋਂ ਵਾਤਾਵਰਨ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਰਤੀਆ, 6 ਨਵੰਬਰ (ਬੇਅੰਤ ਕੌਰ ਮੰਡੇਰ)- ਫਤਿਹਾਬਾਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਨਤਾ ਦੀ ਸਿਹਤ ਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪਟਾਕਿਆਂ ਦੀ ਵਰਤੋਂ ਸੰਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹਰੇ ਪਟਾਕਿਆਂ ਤੋਂ ਇਲਾਵਾ ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਹੋਵੇਗੀ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਸੁਰੇਂਦਰ ਸਿੰਘ। ਤਸਵੀਰ : ਬੇਅੰਤ ਕੌਰ ਮੰਡੇਰ
07-11-2026
ਰਤੀਆ, 6 ਨਵੰਬਰ (ਬੇਅੰਤ ਕੌਰ ਮੰਡੇਰ)- ਫਤਿਹਾਬਾਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜਨਤਾ ਦੀ ਸਿਹਤ ਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਪਟਾਕਿਆਂ ਦੀ ਵਰਤੋਂ ਸੰਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹਰੇ ਪਟਾਕਿਆਂ ਤੋਂ ਇਲਾਵਾ ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਹੋਵੇਗੀ। ਐਸ.ਡੀ.ਐਮ. ਰਤੀਆ ਸੁਰੇਂਦਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਤਿਉਹਾਰਾਂ ਨੂੰ ਸੁਰੱਖਿਅਤ ਤੇ ਵਾਤਾਵਰਣ ਅਨੁਕੂਲ ਢੰਗ ਨਾਲ ਮਨਾਉਣ ਅਤੇ ਪਾਬੰਦੀਸ਼ੁਦਾ ਪਟਾਕਿਆਂ ਦੀ ਵਰਤੋਂ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਅਤੇ ਹਾਨੀਕਾਰਕ ਗੈਸਾਂ ਹਵਾ ਪ੍ਰਦੂਸ਼ਣ ਵਧਾਉਂਦੀਆਂ ਹਨ, ਜਿਸ ਨਾਲ ਬੱਚ ਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਪਟਾਕੇ ਵੇਚਣ ਅਤੇ ਵਰਤਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।