10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਟਰੱਕ ਡਰਾਈਵਰ ਸਕੂਟਰੀ ਵਾਲੇ ਨੂੰ ਟੱਕਰ ਮਾਰ ਕੇ ਹੋਇਆ ਫ਼ਰਾਰ

ਨਵੀਂ ਦਿੱਲੀ, 9 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਜ਼ਿਲ੍ਹੇ ਦੇ ਥਾਣਾ ਨਰਾਇਣਾ ਦੀ ਪੁਲਿਸ ਨੇ ਇਕ ਦੋਸ਼ੀ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ, ਜਿਸ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਆਪ ਉਸੇ ਹੀ ਸਮੇਂ ਟਰੱਕ ਸਮੇਤ ਫ਼ਰਾਰ ਹੋ ਗਿਆ ਸੀ।

ਅਜੀਤ ਡੈਸਕ 10-11-2026
ਨਵੀਂ ਦਿੱਲੀ, 9 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਜ਼ਿਲ੍ਹੇ ਦੇ ਥਾਣਾ ਨਰਾਇਣਾ ਦੀ ਪੁਲਿਸ ਨੇ ਇਕ ਦੋਸ਼ੀ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ, ਜਿਸ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਆਪ ਉਸੇ ਹੀ ਸਮੇਂ ਟਰੱਕ ਸਮੇਤ ਫ਼ਰਾਰ ਹੋ ਗਿਆ ਸੀ। ਘਟਨਾ ਵਾਲੀ ਥਾਂ ’ਤੇ ਕੋਈ ਚਸ਼ਮਦੀਦ ਗਵਾਹ ਨਾ ਮਿਲਣ ’ਤੇ ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਪੁਲਿਸ ਨੂੰ ਕਾਰਵਾਈ ਕਰਦੇ ਹੋਏ ਟਰੱਕ ਦਾ ਸੁਰਾਗ ਮਿਲ ਗਿਆ, ਜਿਸ ਦੇ ਆਧਾਰ ’ਤੇ ਪੁਲਿਸ ਨੇ ਟਰੱਕ ਦੇ ਡਰਾਈਵਰ ਇੰਨਾਸ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ। ਉਧਰ ਦੂਸਰੇ ਪਾਸੇ ਸਕੂਟਰੀ ਚਲਾਉਣ ਵਾਲੇ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਹਾਦਸਾ ਨਰੈਣਾ ਫਲਾਈਓਵਰ ’ਤੇ ਹੋਇਆ। ਪੁਲਿਸ ਨੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਹਾਦਸੇ ਵਾਲੀ ਥਾਂ ਤੋਂ ਭੱਜ ਗਿਆ ਸੀ ਅਤੇ ਦਿੱਲੀ ਵਿਚ ਟਰੱਕ ਦਾ ਸਾਮਾਨ ਉਤਾਰ ਕੇ ਗੁਜਰਾਤ ਸਾਮਾਨ ਲੈ ਕੇ ਰਵਾਨਾ ਹੋ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕਰ ਰਹੀ ਹੈ।
ਪਿਛਲੀ ਖ਼ਬਰ ਦੀਵਾਲੀ ਦੇ ਮੌਕੇ ਵਿਭਾਗ ਨੂੰ 214 ਕਾਲਾਂ ਅੱਗ ਲੱਗਣ ਦੀਆਂ ਪੁੱਜੀਆਂ ਅਗਲੀ ਖ਼ਬਰ ਭਾਈ ਨਿਰਮਲ ਸਿੰਘ ਮੁਕਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।