11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਦੂਸ਼ਣ ਦਾ ਪੱਧਰ ਖ਼ਰਾਬ ਹੋਣ ਕਾਰਨ ਹਸਪਤਾਲਾਂ ’ਚ ਰੋਗੀਆਂ ਦੀ ਵਧੀ ਗਿਣਤੀ

ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਫ਼ੈਲੇ ਜ਼ਹਿਰੀਲੇ ਧੂੰਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਬਹੁਤ ਹੀ ਖ਼ਰਾਬ ਸ਼੍ਰੇਣੀ ਵਿਚ ਪੁੱਜਣ ’ਤੇ ਲੋਕਾਂ ਨੂੰ ਅਸਥਮਾ, ਦਿਲ ਦੇ ਰੋਗ, ਸਾਹ ਫੁੱਲਣ, ਲਗਾਤਾਰ ਖਾਂਸੀ ਆਉਣੀ, ਜ਼ੁਕਾਮ, ਗਲਾ ਖਰਾਬ, ਸੀਨੇ ਵਿਚ ਜਕੜਨ, ਸਰੀਰਕ ਥਕਾਵਟ ਦੀਆਂ ਸ਼ਿਕਾਇਤਾਂ ਹੋ ਰਹੀਆਂ ਹਨ, ਜਿਸ ਕਰਕੇ ਹਸਪਤਾਲਾਂ, ਡਾਕਟਰਾਂ ਦੇ ਨਿੱਜੀ ਕਲੀਨਿਕਾਂ ’ਤੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਵਧ ਗਈ ਹੈ।

ਅਜੀਤ ਡੈਸਕ 11-11-2026
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਫ਼ੈਲੇ ਜ਼ਹਿਰੀਲੇ ਧੂੰਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਬਹੁਤ ਹੀ ਖ਼ਰਾਬ ਸ਼੍ਰੇਣੀ ਵਿਚ ਪੁੱਜਣ ’ਤੇ ਲੋਕਾਂ ਨੂੰ ਅਸਥਮਾ, ਦਿਲ ਦੇ ਰੋਗ, ਸਾਹ ਫੁੱਲਣ, ਲਗਾਤਾਰ ਖਾਂਸੀ ਆਉਣੀ, ਜ਼ੁਕਾਮ, ਗਲਾ ਖਰਾਬ, ਸੀਨੇ ਵਿਚ ਜਕੜਨ, ਸਰੀਰਕ ਥਕਾਵਟ ਦੀਆਂ ਸ਼ਿਕਾਇਤਾਂ ਹੋ ਰਹੀਆਂ ਹਨ, ਜਿਸ ਕਰਕੇ ਹਸਪਤਾਲਾਂ, ਡਾਕਟਰਾਂ ਦੇ ਨਿੱਜੀ ਕਲੀਨਿਕਾਂ ’ਤੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਵਧ ਗਈ ਹੈ। ਸਰਕਾਰੀ ਹਸਪਤਾਲ ਵਿਚ ਲੰਬੀਆਂ-ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਲੋਕਾਂ ਨੂੰ ਪਹਿਲਾਂ ਪਰਚੀ ਬਣਾਉਣ ਲਈ ਕਤਾਰਾਂ ਵਿਚ ਲੱਗਣਾ ਪੈਂਦਾ ਹੈ ਅਤੇ ਫਿਰ ਡਾਕਟਰ ਕੋਲ ਜਾਣ ਲਈ ਵੀ ਲੰਬੀਆਂ ਕਤਾਰਾਂ ਵਿਚ ਲੱਗਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲਾਂ ਦੇ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋ ਰਹੀ ਹੈ। ਇੰਨੀ ਵੱਡੀ ਗਿਣਤੀ ਵਿਚ ਮਰੀਜ਼ਾਂ ਦੀ ਜਾਂਚ ਕਰਨੀ ਡਾਕਟਰਾਂ ਲਈ ਮੁਸ਼ਕਿਲ ਹੋ ਰਹੀ ਹੈ। ਸਾਹ ਸੰਬੰਧੀ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋ ਰਹੀ ਹੈ, ਜਿਸ ਵਿਚ ਬਜ਼ੁਰਗ ਅਤੇ ਬੱਚੇ ਸ਼ਾਮਿਲ ਹਨ।
ਪਿਛਲੀ ਖ਼ਬਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਮੋਟਰਸਾਈਕਲ ਖੋਹਣ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।