17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਲੰਧਰ ਵੈੱਲਫੇਅਰ ਸੁਸਾਇਟੀ ਨੇ ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਬਲਜੀਤ ਸਿੰਘ ਬਰਾੜ ਦਾ ਕੀਤਾ ਸਨਮਾਨ ਜੇਕਰ ਚੌਥਾ ਥੰਮ੍ਹ ਕਮਜ਼ੋਰ ਤਾਂ ਲੋਕਤੰਤਰ ਵੀ ਕਮਜ਼ੋਰ ਹੋਵੇਗਾ-ਬਰਾੜ

ਜਲੰਧਰ, 17 ਨਵੰਬਰ (ਐੱਮ. ਐੱਸ.

ਪੱਤਰਕਾਰ ਬਲਜੀਤ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਡਾ. ਸੁਸ਼ਮਾ ਚਾਵਲਾ, ਸੁਰਿੰਦਰ ਸੈਣੀ, ਐੱਚ.ਐੱਸ. ਕਾਲੜਾ ਅਤੇ ਵਿਨੇ ਅਗਰਵਾਲ। ਤਸਵੀਰ : ਮੁਨੀਸ਼ 18-11-2026
ਜਲੰਧਰ, 17 ਨਵੰਬਰ (ਐੱਮ.ਐੱਸ. ਲੋਹੀਆ) - ਕੌਮੀ ਪ੍ਰੈੱਸ ਦਿਵਸ ਮੌਕੇ ਜਲੰਧਰ ਵੈਲਫੇਅਰ ਸੁਸਾਇਟੀ ਵਲੋਂ ਪ੍ਰੈਸ ਕਲੱਬ ਵਿਖੇ ਸੈਮੀਨਾਰ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਡਾ. ਸੁਸ਼ਮਾ ਚਾਵਲਾ ਅਤੇ ਸਕੱਤਰ ਸੁਰਿੰਦਰ ਸੈਣੀ ਦੇ ਉਪਰਾਲੇ ਸਦਕਾ ਕਰਵਾਏ ਗਏ ਇਸ ਸਮਾਗਮ ਦੌਰਾਨ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਬਰਾੜ ਨੂੰ ਉਨ੍ਹਾਂ ਦੀਆਂ ਪੱਤਰਕਾਰਤਾ ਲਈ ਦਿੱਤੀਆਂ ਗਈਆਂ ਸ਼ਲਾਘਾਯੋਗ ਸੇਵਾਵਾਂ ਕਰਕੇ ‘ਅਜੀਤ ਸੈਣੀ’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸ. ਬਰਾੜ ਨੇ ਕਿਹਾ ਕਿ ਇਹ ਆਮ ਤੌਰ ’ਤੇ ਹੀ ਕਿਹਾ ਜਾਂਦਾ ਹੈ ਕਿ ਪੱਤਰਕਾਰੀ ਲੋਕਤੰਤਰ ਦਾ ਚੌਥਾ ਥੰਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚੌਥਾ ਥੰਮ੍ਹ ਹੀ ਕਮਜ਼ੋਰ ਹੈ, ਤਾਂ ਲੋਕਤੰਤਰ ਵੀ ਕਮਜ਼ੋਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਪੱਤਰਕਾਰਾਂ ਦੀ ਸੁਰੱਖਿਆ ਤੇ ਬੋਲਣ ਦੀ ਅਜ਼ਾਦੀ ਸੰਬੰਧੀ ਠੋਸ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ। ਸ. ਬਰਾੜ ਨੇ ਕਿਹਾ ਕਿ ਪੱਤਰਕਾਰ ਨੂੰ ਵੀ ਕਿਸੇ ਦੀ ਨਿੱਜੀ ਪੱਧਰ ’ਤੇ ਅਲੋਚਨਾ ਨਹੀਂ ਕਰਨੀ ਚਾਹੀਦੀ, ਕੇਵਲ ਦੂਸਰੀ ਧਿਰ ਦੇ ਕੰਮਾਂ ਦੀ ਅਲੋਚਨਾ ਹੋਣੀ ਚਾਹੀਦੀ ਹੈ, ਤਾਂ ਜੋ ਸਮਾਜ ’ਚ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਕਰਕੇ ਹੀ ਸਮਾਜ ਸਭਿਆ ਬਣਦਾ ਹੈ। ਇਸ ਮੌਕੇ ਡਾ. ਸੁਸ਼ਮਾ ਚਾਵਲਾ ਤੇ ਸੁਰਿੰਦਰ ਸੈਣੀ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੌਰਾਨ ਸਮਾਜ ਸੇਵਕ ਐੱਚ. ਐੱਸ. ਕਾਲੜਾ, ਸਮਾਜ ਸੇਵਕ ਵਿਨੇ ਅਗਰਵਾਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਤੋਂ ਰਾਸ਼ਟਰਪਤੀ ਭਵਨ: ਵਿਦਿਆਰਥੀਆਂ ਨੂੰ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਆਉਣ ਦਾ ਸੱਦਾ ਮਿਲਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ 21 ਨੂੰ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ’ਚ ਸੰਗਤ ਦੇ ਸਵਾਗਤ ਲਈ ਵਪਾਰਕ ਅਦਾਰਿਆਂ ਨਾਲ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।