19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਕਾਸ਼ ਪੁਰਬ ਮੌਕੇ ਡੱਬਵਾਲੀ ‘ਚ 22 ਤੇ 24 ਨਵੰਬਰ ਨੂੰ ਹੋਣਗੇ ਧਾਰਮਿਕ ਸਮਾਗਮ

ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਇੱਥੇ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਵਿਖੇ ਕਰਵਾਏ ਜਾਣਗੇ। ਇਸ ਮੌਕੇ ਇਲਾਕੇ ਭਰ ਵਿੱਚੋਂ ਵੱਡੀ ਤਾਦਾਦ ਵਿੱਚ ਸੰਗਤਾਂ ਪੁੱਜਣਗੀਆਂ।

ਅਜੀਤ ਡੈਸਕ 19-11-2026
ਡੱਬਵਾਲੀ, 18 ਨਵੰਬਰ (ਇਕਬਾਲ ਸਿੰਘ ਸ਼ਾਂਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਇੱਥੇ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਵਿਖੇ ਕਰਵਾਏ ਜਾਣਗੇ। ਇਸ ਮੌਕੇ ਇਲਾਕੇ ਭਰ ਵਿੱਚੋਂ ਵੱਡੀ ਤਾਦਾਦ ਵਿੱਚ ਸੰਗਤਾਂ ਪੁੱਜਣਗੀਆਂ। ਸਮਾਗਮਾਂ ਸਬੰਧੀ ਗੁਰੂ ਘਰ ਵਿਖੇ ਰੰਗ-ਰੋਗਨ ਅਤੇ ਹੋਰਨਾਂ ਤਿਆਰੀਆਂ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ। ਸਮਾਗਮਾਂ ਦੀ ਲੜੀ ਤਹਿਤ 22 ਨਵੰਬਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, ਜਦਕਿ ਸਵੇਰੇ 10 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 24 ਨਵੰਬਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12:15 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸ ਮੌਕੇ ਭਾਈ ਗੁਰਮੁਖ ਸਿੰਘ ਕਥਾ ਵਾਚਕ ਅਤੇ ਭਾਈ ਸੁਖਚੈਨ ਸਿੰਘ ਸੀਤਲ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕਥਾ ਕੀਰਤਨ ਜਰੀਏ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਸਮੂਹ ਸਾਧ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਪੁੱਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਪਾਣੀ ਵਾਲੀ ਟੈਂਕੀ ਵਿੱਚ ਡੁੱਬਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਬਾਰ ਵਿਚ ਗੋਲੀਆਂ ਚਲਾਉਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।