ਵੋਟ ਰੱਖਿਅਕ ਐਪ ਸੰਬੰਧੀ ਜ਼ਿਲ੍ਹਾ ਕਾਂਗਰਸ ਦੀ ਅਹਿਮ ਮੀਟਿੰਗ, ਅਹੁਦੇਦਾਰਾਂ ਨੂੰ ਕੀਤਾ ਜਾਗਰੂਕ - ਪਰਾਗ ਗਾਬਾ
ਹਰ ਬੂਥ ਤੱਕ ਮੁਹਿੰਮ ਪਹੁੰਚਾਉਣ ਅਤੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਕਰਨ ਦੀ ਅਪੀਲ
ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਕਾਂਗਰਸ ਕਮੇਟੀ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 17 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਕਰਨਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਾਗ ਗਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ 5 ਮਾਲ ਰੋਡ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਕਾਂਗਰਸ ਕਮੇਟੀ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 17 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਕਰਨਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਾਗ ਗਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ 5 ਮਾਲ ਰੋਡ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਹਰਿਆਣਾ ਕਾਂਗਰਸ ਦੇ ਇੰਚਾਰਜ ਸੰਜੇ ਦੱਤ ਦੀ ਮੌਜੂਦਗੀ ਵਿਚ ਜਾਟ ਭਵਨ ਕਰਨਾਲ ਵਿਖੇ ਹੋਈ ਪਿਛਲੀ ਮੀਟਿੰਗ ਵਿਚ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਪਰਾਗ ਗਾਬਾ ਨੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ‘ਵੋਟ ਰੱਖਿਅਕ ਐਪ’ ਡਾਊਨਲੋਡ ਕਰਨ, ਇਸ ਵਿਚ ਆਪਣੀ ਜਾਣਕਾਰੀ ਦੇਖਣ ਅਤੇ ਵੋਟ ਨਾਲ ਸੰਬੰਧਿਤ ਵੇਰਵਿਆਂ ਦੀ ਜਾਂਚ ਕਰਨ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰ ਪਹਿਲਾਂ ਖ਼ੁਦ ਇਸ ਐਪ ਦੀ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਫਿਰ ਆਪਣੇ-ਆਪਣੇ ਇਲਾਕਿਆਂ ਵਿਚ ਵਰਕਰਾਂ ਅਤੇ ਆਮ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਇਸ ਮੁਹਿੰਮ ਦੀ ਜਾਣਕਾਰੀ ਹਰ ਬੂਥ ਤੱਕ ਪਹੁੰਚਾਉਣਾ ਅਤੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਾਗ ਗਾਬਾ ਨੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਅਤੇ ਮੁਹਿੰਮ ਸੰਬੰਧੀ ਆਪਣੀ ਰਿਪੋਰਟ 18 ਨਵੰਬਰ ਨੂੰ ਰਾਤ 8 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇਕ ਅਧਿਕਾਰ ਨਹੀਂ, ਸਗੋਂ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਹਰੇਕ ਨਾਗਰਿਕ ਨੂੰ ਆਪਣੇ ਵੋਟ ਸੰਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਆਪਣੇ ਮਤਦਾਨ ਦੇ ਅਧਿਕਾਰ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਕਾਂਗਰਸ ਦਾ ਹਰ ਵਰਕਰ ਇਸ ਮੁਹਿੰਮ ਨੂੰ ਪਿੰਡ-ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰੇਗਾ। ਪਰਾਗ ਗਾਬਾ ਨੇ ਕਿਹਾ ਕਿ ਲੋਕਾਂ ਦੀਆਂ ਵੋਟਾਂ ਦੀ ਤਾਕਤ ਨਾਲ ਹੀ ਲੋਕਤੰਤਰ ਮਜ਼ਬੂਤ ਹੁੰਦਾ ਹੈ। ਸਾਡਾ ਸੰਕਲਪ ਹੈ ਕਿ ਹਰ ਵੋਟ ਦੀ ਰਾਖੀ ਕੀਤੀ ਜਾਵੇਗੀ, ਹਰ ਵੋਟਰ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕਾਂਗਰਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਨਾ ਵੋਟਾਂ ’ਤੇ ਡਾਕਾ ਬਰਦਾਸ਼ਤ ਕੀਤਾ ਜਾਵੇਗਾ ਅਤੇ ਨਾ ਹੀ ਲੋਕਤੰਤਰ ਨੂੰ ਕਮਜ਼ੋਰ ਹੋਣ ਦਿੱਤਾ ਜਾਵੇਗਾ।