21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੱਛਮੀ ਦਿੱਲੀ ’ਚ ਹੋਈ ਬੇਅਦਬੀ ਸੰਬੰਧੀ ਪਰਮਜੀਤ ਸਿੰਘ ‘ਵੀਰਜੀ’ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਗਰੇਵਾਲ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਬੁਲਾਰਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਦੀ ਅਗਵਾਈ ’ਚ ਇੱਕ ਵਫ਼ਦ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ ਅਤੇ ਪੱਛਮੀ ਦਿੱਲੀ ਵਿਖੇ ਹੋਈ ਪਵਿੱਤਰ ਸਰੂਪ ਦੀ ਬੇਅਦਬੀ ਬਾਰੇ ਇੱਕ ਮੰਗ ਪੱਤਰ ਵੀ ਸੌਂਪਿਆ। ਪਰਮਜੀਤ ਸਿੰਘ ‘ਵੀਰਜੀ’ ਨੇ ਦੱਸਿਆ ਕਿ ਇਸ ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਬੀਤੇ ਦਿਨੀਂ ਪੱਛਮੀ ਦਿੱਲੀ ਦੇ ਸਾਹਿਬਪੁਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਜੋ ਪਵਿੱਤਰ ਸਰੂਪ ਦੀ ਬੇਅਦਬੀ ਕੀਤੀ ਗਈ ਸੀ, ਦੀ ਸੀਬੀਆਈ ਜਾਂ ਐਸਆਈਟੀ ਗਠਿਤ ਕਰਕੇ ਜਾਂਚ ਕਰਵਾਈ ਜਾਵੇ।

ਪੱਛਮੀ ਦਿੱਲੀ ਵਿਖੇ ਹੋਈ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਪਰਮਜੀਤ ਸਿੰਘ ‘ਵੀਰਜੀ’ ਤੇ ਹੋਰ। ਅਜੀਤ ਤਸਵੀਰ 21-11-2026
ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਬੁਲਾਰਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਦੀ ਅਗਵਾਈ ’ਚ ਇੱਕ ਵਫ਼ਦ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ ਅਤੇ ਪੱਛਮੀ ਦਿੱਲੀ ਵਿਖੇ ਹੋਈ ਪਵਿੱਤਰ ਸਰੂਪ ਦੀ ਬੇਅਦਬੀ ਬਾਰੇ ਇੱਕ ਮੰਗ ਪੱਤਰ ਵੀ ਸੌਂਪਿਆ। ਪਰਮਜੀਤ ਸਿੰਘ ‘ਵੀਰਜੀ’ ਨੇ ਦੱਸਿਆ ਕਿ ਇਸ ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਬੀਤੇ ਦਿਨੀਂ ਪੱਛਮੀ ਦਿੱਲੀ ਦੇ ਸਾਹਿਬਪੁਰਾ ਇਲਾਕੇ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਜੋ ਪਵਿੱਤਰ ਸਰੂਪ ਦੀ ਬੇਅਦਬੀ ਕੀਤੀ ਗਈ ਸੀ, ਦੀ ਸੀਬੀਆਈ ਜਾਂ ਐਸਆਈਟੀ ਗਠਿਤ ਕਰਕੇ ਜਾਂਚ ਕਰਵਾਈ ਜਾਵੇ। ਇਸ ਸਾਰੇ ਮਾਮਲੇ ਦੀ ਸਾਜ਼ਸ਼ ਨੂੰ ਬੇਨਕਾਬ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਦੋਸ਼ੀ ਦੀ ਗ੍ਰਿਫ਼ਤਾਰੀ ਕਾਫ਼ੀ ਨਹੀਂ ਹੈ ਬਲਕਿ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਲਈ ਐਸਆਈਟੀ ਗਠਿਤ ਕੀਤੀ ਜਾਵੇ ਜਾਂ ਫਿਰ ਇਸ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਸ. ਗਰੇਵਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿਚ ਹਰ ਸੰਭਵ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਗਰੇਵਾਲ ਨੂੰ ਸੌਂਪੇ ਗਏ ਮੰਗ ਪੱਤਰ ਦੀ ਕਾਪੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ, ਪੁਲਿਸ ਕਮਿਸ਼ਨਰ ਦਿੱਲੀ ਅਤੇ ਡੀਸੀਪੀ ਪੱਛਮੀ ਜ਼ਿਲ੍ਹਾ ਨੂੰ ਵੀ ਭੇਜੀ ਗਈ ਹੈ।
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦਾ ਪੰਜਾਬ ’ਚ ਵਧ ਰਿਹਾ ਹੈ ਪ੍ਰਭਾਵ ਅਗਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ 3 ਦਿੱਲੀ ਕਮੇਟੀ ਮੈਂਬਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।