ਬ੍ਰਿਜ ਭੂਸ਼ਣ ਨੇ ਆਪਣੇ ਬਰੀ ਹੋਣ ਵਿਰੁੱਧ ਪਟੀਸ਼ਨ ਸੰਬੰਧੀ ਜਵਾਬ ਕੀਤਾ ਦਾਖ਼ਲ
ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵਿੱਚ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਆਪਣੇ ਬਰੀ ਹੋਣ ਵਿਰੁੱਧ ਦਾਇਰ ਅਪੀਲ ‘ਤੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਜਵਾਬ ਦਾਖ਼ਲ ਕਰਨ ਸਮੇਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਖੁਦ ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਦੀ ਅਦਾਲਤ ਵਿੱਚ ਮੌਜੂਦ ਸਨ।
ਅਜੀਤ ਡੈਸਕ
21-11-2026