22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਕਾਲਾਂਵਾਲੀ/ਸਿਰਸਾ, 22 ਨਵੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੇ ਦੌਰੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਕਾਲਾਂਵਾਲੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਸੁਰੇਸ਼ ਸਿੰਗਲਾ ਰੰਟੀ ਦੇ ਨਿਵਾਸ ਸਥਾਨ ’ਤੇ ਹੋਏ ਇੱਕ ਸਮਾਰੋਹ ਵਿੱਚ ਸੈਂਕੜੇ ਲੋਕਾਂ ਦੀ ਮੌਜੂਦਗੀ ਵਿੱਚ ਰੰਟੀ ਸਿੰਗਲਾ ਭਾਜਪਾ ’ਚ ਸ਼ਾਮਿਲ ਹੋਏ।

ਅਜੀਤ ਡੈਸਕ 23-11-2026
ਕਾਲਾਂਵਾਲੀ/ਸਿਰਸਾ, 22 ਨਵੰਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੇ ਦੌਰੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਕਾਲਾਂਵਾਲੀ ਦੇ ਸਾਬਕਾ ਵਾਈਸ ਚੇਅਰਮੈਨ ਸੁਰੇਸ਼ ਸਿੰਗਲਾ ਰੰਟੀ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਿਲ ਹੋ ਗਏ। ਸੁਰੇਸ਼ ਸਿੰਗਲਾ ਰੰਟੀ ਦੇ ਨਿਵਾਸ ਸਥਾਨ ’ਤੇ ਹੋਏ ਇੱਕ ਸਮਾਰੋਹ ਵਿੱਚ ਸੈਂਕੜੇ ਲੋਕਾਂ ਦੀ ਮੌਜੂਦਗੀ ਵਿੱਚ ਰੰਟੀ ਸਿੰਗਲਾ ਭਾਜਪਾ ’ਚ ਸ਼ਾਮਿਲ ਹੋਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ’ਚ ਸ਼ਾਮਿਲ ਹੋਣ ਵਾਲਿਆਂ ਵਿੱਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਜਿੰਦਲ, ਸਾਬਕਾ ਪ੍ਰਧਾਨ ਰਾਕੇਸ਼ ਬਾਂਸਲ ਨੀਟਾ, ਵਾਰਡ 11 ਨਗਰ ਕੌਂਸਲਰ ਸੁਭਾਸ਼ ਸ਼ਰਮਾ, ਵਾਰਡ 6 ਕੌਂਸਲਰ ਅਮਨ ਜੈਨ, ਵਾਰਡ 9 ਕੌਂਸਲਰ ਦਿਨੇਸ਼ ਸਿੰਗਲਾ, ਵਾਰਡ 7 ਕੌਂਸਲਰ ਪ੍ਰਤੀਨਿਧੀ ਮਨੋਜ ਗਰਗ, ਕਾਰੋਬਾਰੀ ਪਵਨ ਗੋਇਲ, ਦੁਰਗਾ ਮੰਦਰ ਕਮੇਟੀ ਦੇ ਪ੍ਰਧਾਨ ਨਰੇਸ਼ ਸਿੰਗਲਾ ਅਤੇ ਕਮੇਟੀ ਮੈਂਬਰ ਵਿੱਕੀ ਬਾਂਸਲ, ਪਵਨ ਬਾਗੜੀ, ਰਾਜਬੀਰ ਸਿੰਘ, ਰੋੜੀ ਸਾਬਕਾ ਸਰਪੰਚ ਕੇਵਲ ਕ੍ਰਿਸ਼ਨ ਜਿੰਦਲ, ਸਾਬਕਾ ਕੌਂਸਲਰ ਪ੍ਰਤੀਨਿਧੀ ਰਵਿੰਦਰ ਜਿੰਦਲ, ਸ਼ੈਲ ਗੁਪਤਾ, ਸਾਬਕਾ ਐਸੋਸੀਏਸ਼ਨ ਸਕੱਤਰ ਮੋਹਿਤ ਗਰਗ ਅਤੇ ਹੋਰ ਬਹੁਤ ਸਾਰੇ ਸ਼ਾਮਿਲ ਸਨ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੁਰੇਸ਼ ਸਿੰਗਲਾ ਰੰਟੀ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਕਾਲਾਂਵਾਲੀ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਮੈਰਾਥਨ ਕਰਵਾਉਣ ਦੀ ਬਜਾਏ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ- ਕੇਹਰਵਾਲਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।