24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵੈਟਰਨਰੀ ਇੰਸਪੈਕਟਰ ਯੂਨੀਅਨ ਦੀ ਚੋਣ ਅਭਿਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਫਿਲੌਰ, 23 ਨਵੰਬਰ (ਸਤਿੰਦਰ ਸ਼ਰਮਾ)- ਇਥੇ ਵੈਟਰਨਰੀ ਇੰਸਪੈਕਟਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਵੈਟਨਰੀ ਇੰਸਪੈਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਹੱਕੀ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਪਰੰਤ ਹਾਜ਼ਰੀਨ ਨੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਿਸ ’ਚ ਸਰਬਸੰਮਤੀ ਨਾਲ ਅਭਿਜੀਤ ਸਿੰਘ ਨੂੰ ਪ੍ਰਧਾਨ, ਜੁਗਰਾਜ ਸਿੰਘ ਨੂੰ ਮੀਤ ਪ੍ਰਧਾਨ, ਯੁਵਰਾਜ ਤੰਗੜ ਨੂੰ ਜ਼ਿਲ੍ਹਾ ਕਮੇਟੀ ਮੈਂਬਰ, ਬਬਰੀ ਸ਼ੇਰ ਨੂੰ ਸਕੱਤਰ, ਪਵਿੱਤਰ ਸਿੰਘ ਨੂੰ ਪ੍ਰੈਸ ਸਕੱਤਰ ਤੇ ਰਾਜਦੀਪ ਸਿੰਘ ਵਿਤ ਸਕੱਤਰ ਚੁਣੇ ਗਏ।

ਅਜੀਤ ਡੈਸਕ 24-11-2026
ਫਿਲੌਰ, 23 ਨਵੰਬਰ (ਸਤਿੰਦਰ ਸ਼ਰਮਾ)- ਇਥੇ ਵੈਟਰਨਰੀ ਇੰਸਪੈਕਟਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਵੈਟਨਰੀ ਇੰਸਪੈਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਹੱਕੀ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਪਰੰਤ ਹਾਜ਼ਰੀਨ ਨੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਿਸ ’ਚ ਸਰਬਸੰਮਤੀ ਨਾਲ ਅਭਿਜੀਤ ਸਿੰਘ ਨੂੰ ਪ੍ਰਧਾਨ, ਜੁਗਰਾਜ ਸਿੰਘ ਨੂੰ ਮੀਤ ਪ੍ਰਧਾਨ, ਯੁਵਰਾਜ ਤੰਗੜ ਨੂੰ ਜ਼ਿਲ੍ਹਾ ਕਮੇਟੀ ਮੈਂਬਰ, ਬਬਰੀ ਸ਼ੇਰ ਨੂੰ ਸਕੱਤਰ, ਪਵਿੱਤਰ ਸਿੰਘ ਨੂੰ ਪ੍ਰੈਸ ਸਕੱਤਰ ਤੇ ਰਾਜਦੀਪ ਸਿੰਘ ਵਿਤ ਸਕੱਤਰ ਚੁਣੇ ਗਏ। ਕੀਤੀ ਗਈ ਚੋਣ ਉਪਰੰਤ ਪ੍ਰਧਾਨ ਅਭਿਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਸਾਥੀ ਅਹੁਦੇਦਾਰਾਂ ਤੇ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਜਥੇਬੰਦੀ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬਿਹਤਰ ਤਾਲਮੇਲ ਸਦਕਾ ਮਸਲਿਆਂ ਦਾ ਸਾਰਥਕ ਹੱਲ ਲੱਭਣ ਦਾ ਯਤਨ ਕਰਨਗੇ। ਉਨ੍ਹਾਂ ਜਥੇਬੰਦਕ ਆਗੂਆਂ ਅਤੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਦਾ ਪੂਰੀ ਜ਼ਿੰਮੇਵਾਰੀ ਨਾਲ ਮਾਣ ਰੱਖਣਗੇ। ਅਖ਼ੀਰ ’ਚ ਉਨ੍ਹਾਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਸਪਾਲ ਸਿੰਘ, ਧੀਰਜ ਕੁਮਾਰ ਤੇ ਸੱਤ ਪ੍ਰਕਾਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏ. ਪੀ. ਜੇ. ਸਕੂਲ ਹੁਸ਼ਿਆਰਪੁਰ ਰੋਡ ਜਲੰਧਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਮਹਿਲਾਵਾਂ ਸਵੈ-ਸਹਾਇਤਾ ਸਮੂਹਾਂ ਵਿੱਚ ਸ਼ਾਮਿਲ ਹੋ ਕੇ ਆਤਮਨਿਰਭਰ ਹੋ ਰਹੀਆਂ ਹਨ: ਡਾ. ਅਰਚਨਾ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।