26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਲਿਸ ਨੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕੀਤਾ

ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੇ ਥਾਣਾ ਨਜਫ਼ਗੜ੍ਹ ਅਧੀਨ ਝੁੱਗੀ ਝੋਂਪੜੀ ਵਾਲੇ ਇਲਾਕੇ ਵਿਚ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸਾਈਬਰ ਅਪਰਾਧ, ਆਨਲਾਈਨ ਧੋਖਾਧੜੀ, ਸਾਈਬਰ ਧੱਕੇਸ਼ਾਹੀ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੇ ਥਾਣਾ ਨਜਫ਼ਗੜ੍ਹ ਅਧੀਨ ਝੁੱਗੀ ਝੋਂਪੜੀ ਵਾਲੇ ਇਲਾਕੇ ਵਿਚ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸਾਈਬਰ ਅਪਰਾਧ, ਆਨਲਾਈਨ ਧੋਖਾਧੜੀ, ਸਾਈਬਰ ਧੱਕੇਸ਼ਾਹੀ ਅਤੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਕੁਸ਼ਲਪਾਲ, ਆਈ.ਪੀ.ਐਸ. ਦੁਵਾਰਕਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਦੱਸਿਆ ਗਿਆ ਕਿ ਆਨਲਾਈਨ ਧੋਖਾਧੜੀ ਤੋਂ ਬਚਿਆ ਜਾਵੇ ਕਿਉਂਕਿ ਵੱਖ-ਵੱਖ ਢੰਗਾਂ ਨਾਲ ਠੱਗ ਲੋਕਾਂ ਨੂੰ ਲਾਲਚ ਵਿਚ ਫਸਾ ਕੇ ਆਪਣੇ ਲਾਭ ਲਈ ਗ਼ਲਤ ਕੰਮ ਕਰਾਉਂਦੇ ਹਨ। ਇਸ ਵਿਚ ਇਹ ਵੀ ਦੱਸਿਆ ਕਿ ਲੋੜ-ਪੈਣ ’ਤੇ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ।
ਪਿਛਲੀ ਖ਼ਬਰ ਪੰਜਾਬ ਦੀ ਬਣੀ ਫੁਲਕਾਰੀ ਦੀ ਲੋਕ ਖ਼ੂਬ ਕਰ ਰਹੇ ਨੇ ਖਰੀਦਦਾਰੀ ਅਗਲੀ ਖ਼ਬਰ ਪੁਲਿਸ ਨੇ ਝਪਟਮਾਰ ਨੂੰ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।