ਸਕੂਲੀ ਲੜਕੀਆਂ ਦੀ ਸੁਰੱਖਿਆ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ
ਰਤੀਆ, 28 ਨਵੰਬਰ (ਬੇਅੰਤ ਕੌਰ ਮੰਡੇਰ)- ਲਾਇਨਜ਼ ਕਲੱਬ ਰਤੀਆ ਸਿਟੀ ਨੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਖਾਈ ਦੇ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਲਈ ਬੂਟ, ਜਰਸੀਆਂ ਅਤੇ ਟੋਪੀਆਂ ਵੰਡਣ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ। ਸਾਰੇ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਬੂਟ, ਜਰਸੀਆਂ ਅਤੇ ਟੋਪੀਆਂ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ।
ਖ
ਖਾਈ ਸਕੂਲ ਵਿਖੇ ਵਿਦਿਆਰਥਣਾਂ ਨੂੰ ਵਰਦੀਆਂ ਆਦਿ ਵੰਡਦੇ ਹੋਏ ਕਲੱਬ ਅਹੁਦੇਦਾਰ। ਤਸਵੀਰ : ਬੇਅੰਤ ਕੌਰ ਮੰਡੇਰ
29-11-2026
ਰਤੀਆ, 28 ਨਵੰਬਰ (ਬੇਅੰਤ ਕੌਰ ਮੰਡੇਰ)- ਲਾਇਨਜ਼ ਕਲੱਬ ਰਤੀਆ ਸਿਟੀ ਨੇ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਖਾਈ ਦੇ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਲਈ ਬੂਟ, ਜਰਸੀਆਂ ਅਤੇ ਟੋਪੀਆਂ ਵੰਡਣ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ। ਸਾਰੇ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਬੂਟ, ਜਰਸੀਆਂ ਅਤੇ ਟੋਪੀਆਂ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਕਲੱਬ ਦੇ ਪ੍ਰਧਾਨ ਲਾਇਨ ਗੋਪਾਲ ਚੰਦ ਕੁੱਲਰੀਆਂ ਨੇ ਕਿਹਾ ਕਿ ਕਲੱਬ ਨੇ ਇਸ ਸਾਲ ਵਿਦਿਆਰਥੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਕਈ ਸਮਾਜਿਕ ਅਤੇ ਜਨਤਕ ਭਲਾਈ ਗਤੀਵਿਧੀਆਂ ਕੀਤੀਆਂ ਹਨ। ਇਨ੍ਹਾਂ ’ਚ ਬੱਚਿਆਂ ਨੂੰ ਜਰਸੀਆਂ, ਬੂਟ ਅਤੇ ਟੋਪੀਆਂ ਵੰਡਣ ਦੇ ਨਾਲ-ਨਾਲ ਅੱਖਾਂ ਅਤੇ ਦੰਦਾਂ ਦੀ ਮੁਫ਼ਤ ਜਾਂਚ ਦਾ ਪ੍ਰਬੰਧ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਕਲੱਬ, ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਸਿੱਖਿਆ, ਸਿਹਤ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਲੱਬ ਨੇ ‘ਝੌਂਪੜੀ ਤੋਂ ਸਕੂਲ ਤੱਕ’ ਵਰਗੇ ਪ੍ਰੋਗਰਾਮਾਂ ’ਚ ਵੀ ਮੋਹਰੀ ਭੂਮਿਕਾ ਨਿਭਾਈ ਹੈ। ਪ੍ਰਿੰਸੀਪਲ ਅਵਨੀਸ਼ ਗਰਗ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਲਾਇਨਜ਼ ਕਲੱਬ ਆਫ਼ ਰਤੀਆ ਸਿਟੀ ਦੀਆਂ ਸਮਾਜਿਕ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਪ੍ਰੋਗਰਾਮ ਦੀ ਮੇਜ਼ਬਾਨੀ ਸਾਹਿਤਕਾਰ ਡਾ. ਨਾਇਬ ਸਿੰਘ ਮੰਡੇਰ ਨੇ ਕੀਤੀ ਜਦੋਂ ਕਿ ਸਕੂਲ ਦੇ ਬੁਲਾਰੇ ਚਰਨਜੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਲਾਇਨ ਸੁਖਚਰਨਦਾਸ ਅਰੋੜਾ, ਖੇਤਰੀ ਚੇਅਰਮੈਨ ਪ੍ਰਦੀਪ ਬਾਂਸਲ ਅਤੇ ਬੋਰਡ ਆਫ਼ ਡਾਇਰੈਕਟਰਜ਼ ਵਿਜੇ ਗਰੋਵਰ, ਵਾਰਡਨ ਮਹੇਸ਼ ਮਾਨਵ, ਸਾਹਿਤਕਾਰ ਡਾ. ਨਾਇਬ ਸਿੰਘ ਮੰਡੇਰ, ਲੈਕਚਰਾਰ ਚਰਨਜੀਤ ਸਿੰਘ, ਕੰਵਰਜੀਤ ਸਿੰਘ, ਬਨਵਾਰੀ ਲਾਲ, ਸੋਨੂੰ ਗਰਗ, ਘਨਸ਼ਿਆਮ ਨਾਪਾ, ਸ਼ੀਨੂ ਰਾਣੀ ਆਦਿ ਹਾਜ਼ਰ ਸਨ।