31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੰਵਲਜੀਤ ਸਿਘ ਓਬਰਾਏ ਬਣੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ <br/>

ਸਮਾਗਮ ਦੌਰਾਨ ਕੰਵਲਜੀਤ ਸਿੰਘ ਓਬਰਾਏ ਨੂੰ ਪ੍ਰਧਾਨ ਵਜੋਂ ਤੇ ਜਸਵਿੰਦਰ ਸਿੰਘ ਮੱਕੜ ਨੂੰ ਸਰਪ੍ਰਸਤ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕਰਦੇ ਹੋਏ ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਹਰਜਿੰਦਰ ਸਿੰਘ ਲੈਂਡ- <br/> 02-01-2026
ਜਲੰਧਰ, 1 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਨਵੇਂ ਸਾਲ ਦੇ ਸਵਾਗਤ ਲਈ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਬ ਸੰਮਤੀ ਨਾਲ ਨਵਾਂ ਪ੍ਰਧਾਨ ਥਾਪ ਦਿੱਤਾ ਗਿਆ | ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਜਥੇਦਾਰ ਜਗਜੀਤ ਸਿੰਘ ਗਾਬਾ ਹੁਣ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਣਗੇ ਜਦਕਿ ਜਸਵਿੰਦਰ ਸਿੰਘ ਮੱਕੜ ਨੂੰ ਗੁਰਦੁਆਰਾ ਸਾਹਿਬ 'ਚ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਵਜੋਂ ਚੁਣਿਆ ਗਿਆ | ਉਨ੍ਹਾਂ ਕਿਹਾ ਕਿ ਇਸ ਮੌਕੇ ਕੰਵਲਜੀਤ ਸਿੰਘ ਸੈਕਟਰੀ, ਹਰਜਿੰਦਰ ਸਿੰਘ ਲੈਂਡ-ਲਾਰਡ, ਗਗਨਦੀਪ ਸਿੰਘ ਗੱਗੀ, ਬੌਬੀ ਬਵੇਜਾ, ਜੁਗਿੰਦਰ ਸਿੰਘ ਕੈਸ਼ੀਅਰ, ਮਲਕੀਤ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਭਿੰਦਾ, ਰਿਪੁਦਮਨ ਸਿੰਘ ਜੌਲੀ, ਮੈਨੇਜਰ ਸੁਰਜੀਤ ਸਿੰਘ, ਹਰਮਿੰਦਰ ਸਿੰਘ ਚੱਢਾ, ਜਤਿੰਦਰਪਾਲ ਸਿੰਘ ਮਝੈਲ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ 'ਚ ਹੈਰੀ ਪਰੋਟਰ ਨਾਵਲ ਲੜੀ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੀਨਿਊ ਵੈੱਲਫੇਅਰ ਸੁਸਾਇਟੀ ਨੇ ਜ਼ਮੀਨਾਂ ਵੇਚਣ ਦਾ ਕੀਤਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।