31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਟਰਾਂਸਪੋਰਟ ਵਿਭਾਗ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਕਰੇਗਾ ਜਾਗਰੂਕ <br/>

ਅਭਿਆਨ ਦੀ ਸ਼ੁਰੂਆਤ ਕਰਨ ਮੌਕੇ ਅਮਨਪਾਲ ਸਿੰਘ, ਵਿਸ਼ਾਲ ਗੋਇਲ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 02-01-2026
ਜਲੰਧਰ, 1 ਜਨਵਰੀ (ਸ਼ਿਵ)- ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੀ ਹਦਾਇਤ 'ਤੇ ਅੱਜ ਆਰ. ਟੀ. ਓ. ਅਮਨਪਾਲ ਸਿੰਘ ਵੱਲੋਂ ਸੜਕ ਸੁਰੱਖਿਆ ਅਭਿਆਨ ਦੀ ਸ਼ੁਰੂਆਤ ਕੀਤੀ | ਵਿਭਾਗ ਵੱਲੋਂ ਇਸ ਅਭਿਆਨ ਦੀ ਰਿਪੋਰਟ ਵੀ ਦਫਤਰ ਨੂੰ ਭੇਜਣ ਲਈ ਕਿਹਾ ਗਿਆ ਹੈ | ਇਸ ਮੌਕੇ ਅਮਨਪਾਲ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਗੱਡੀਆਂ ਨੂੰ ਰਿਫ਼ਲੈਕਟਰ ਲਗਾਉਣ ਤੋਂ ਇਲਾਵਾ ਕੈਂਪ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ ਲਈ ਜਾਗਰੂਕ ਕੀਤਾ ਜਾਵੇਗਾ | ਆਰ. ਟੀ. ਓ. ਅਮਨਪਾਲ ਸਿੰਘ ਨੇ ਦੱਸਿਆ ਕਿ ਸੜਕਾਂ 'ਤੇ ਹੁੰਦੇ ਹਾਦਸਿਆਂ ਤੋਂ ਬਚਾਅ ਲਈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਰੂਰ ਪਾਲਨਾ ਕਰਨੀ ਚਾਹੀਦੀ ਹੈ ਕਿਉਂਕਿ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਚਿੰਤਾਜਨਕ ਹੈ ਤੇ ਲੋਕਾਂ ਨੂੰ ਜਾਗਰੂਕ ਕਰਕੇ ਹੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ | ਇਸ ਮੌਕੇ ਏ. ਆਰ. ਟੀ. ਓ. ਵਿਸ਼ਾਲ ਗੋਇਲ ਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ |

ਪਿਛਲੀ ਖ਼ਬਰ ਦੁਕਾਨ ਦਾ ਸ਼ਟਰ ਤੋੜ ਕੇ ਰਿਫਾਈਾਡ, ਘਿਓ ਤੇ ਨਕਦੀ ਚੋਰੀ ਅਗਲੀ ਖ਼ਬਰ ਸੁਸ਼ੀਲ ਰਿੰਕੂ ਨੇ ਨਵੇਂ ਸਾਲ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।