01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਏ ਨਤਮਸਤਕ <br/>

ਸੰਤ ਨਿਰੰਜਨ ਦਾਸ ਜੀ ਪਾਸੋਂ ਆਸ਼ੀਰਵਾਦ ਲੈਣ ਮੌਕੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਤੇ ਹੋਰ | ਤਸਵੀਰ - ਹੁਸਨ ਲਾਲ <br/> 02-01-2026
ਕਿਸ਼ਨਗੜ੍ਹ, 1 ਜਨਵਰੀ (ਹੁਸਨ ਲਾਲ) - ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਵੇਂ ਸਾਲ ਦੀ ਆਮਦ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਇੰਚਾਰਜ ਕਰਤਾਰਪੁਰ ਕਾਂਗਰਸੀ ਆਗੂ ਸੇਵਾ-ਮੁਕਤ ਐੱਸ.ਐੱਸ.ਪੀ. ਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਏ | ਇਸ ਮੌਕੇ ਡੇਰਾ ਸੱਚਖੰਡ ਬੱਲਾਂ ਪਹੁੰਚਣ 'ਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ (ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਣਸੀ ਯੂ.ਪੀ.) ਵਾਲਿਆਂ ਦੇ ਆਸ਼ੀਰਵਾਦ ਨਾਲ ਡੇਰੇ ਦੇ ਟਰੱਸਟ ਮੈਂਬਰਾ ਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਨਾਲ ਆਏ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਮੰਦਿਰ 'ਚ ਸੁਸ਼ੋਭਿਤ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਦੀ ਪ੍ਰਤਿਭਾ ਨੂੰ ਫੁੱਲ ਮਾਲਾਵਾਂ ਅਰਪਿਤ ਕਰਦਿਆ ਸੰਤ ਨਿਰੰਜਣ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਉਪਰੰਤ ਚਰਨਜੀਤ ਸਿੰਘ ਚੰਨੀ ਵੱਲੋਂ ਸੰਤ ਨਿਰੰਜਨ ਦਾਸ ਜੀ ਨਾਲ ਉਹਨਾਂ ਦੇ ਕੋਲ ਬੈਠ ਕੇ ਕਰੀਬ ਇੱਕ ਘੰਟਾ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸੰਤ ਨਿਰੰਜਣ ਦਾਸ ਜੀ ਵੱਲੋਂ ਚਰਨਜੀਤ ਸਿੰਘ ਚੰਨੀ ਤੇ ਰਜਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਮੋਦੀਖਾਨਾ ਟਰੱਸਟ ਲੋਹੀਆਂ ਵਲੋਂ ਰਿਫਲੈਕਟਰ ਲਗਾਉਣ ਦੀ ਸੇਵਾ ਆਰੰਭ <br/> ਅਗਲੀ ਖ਼ਬਰ ਸ਼ਾਹਕੋਟ ਵਿਖੇ ਘਰੋਂ ਸੈਰ ਕਰਨ ਗਏ ਵਿਅਕਤੀ ਦੀ ਸੜਕ ਕਿਨਾਰੇ ਭੇਦਭਰੇ ਹਾਲਾਤ 'ਚ ਲਾਸ਼ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।