19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਡਾ. ਰਛਪਾਲ ਸਿੰਘ ਸੰਧੂ ਨੇ ਲਾਇਲਪੁਰ ਖ਼ਾਲਸਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/>

ਲਾਇਲਪੁਰ ਖਾਲਸਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਣ ਮੌਕੇੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਵਧਾਈ ਦਿੰਦੇ ਹੋਏ ਸਰਦਾਰਨੀ ਬਲਬੀਰ ਕੌਰ, ਜਸਪਾਲ ਸਿੰਘ ਵੜੈਚ ਤੇ ਹੋਰ | ਤਸਵੀਰ ਮੁਨੀਸ਼ <br/> 03-01-2026
ਜਲੰਧਰ, 2 ਜਨਵਰੀ (ਜਸਪਾਲ ਸਿੰਘ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਨੇ ਕਾਰਜਕਾਰੀ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ | ਸਿੱਖਿਆ ਦੇ ਖੇਤਰ ਵਿਚ ਅਤੇ ਖਾਸ ਤੌਰ 'ਤੇ ਉੱਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿਚ ਡਾ. ਰਸ਼ਪਾਲ ਸਿੰਘ ਸੰਧੂ ਦਾ ਇਕ ਜਾਣਿਆ ਪਹਿਚਾਣਿਆ ਨਾਂਅ ਹੈ | ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਐਡਮਨਿਸਟ੍ਰੇਸ਼ਨ ਅਹੁਦਿਆਂ ਉੱਪਰ ਆਪਣੀ ਜ਼ਿੰਮੇਵਾਰੀਆਂ ਨਿਭਾਈਆਂ ਹਨ | ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਸ. ਜਸਪਾਲ ਸਿੰਘ ਵੜੈਚ ਸਕੱਤਰ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ 'ਤੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਪਿ੍ੰਸੀਪਲ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਨੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਖੀ, ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਕਾਰਜਕਾਰੀ ਪਿ੍ੰਸੀਪਲ ਬਣਨ 'ਤੇ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਵਿਕਾਸ ਕੰਮ ਦੇ ਲੱਗੇ ਨੀਂਹ ਪੱਥਰ ਤੋਂ ਡਿਪਟੀ ਮੇਅਰ ਦਾ ਨਾਂਅ ਗਾਇਬ ਨਾਂਅ ਨਾ ਲਿਖਣ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ... ਅਗਲੀ ਖ਼ਬਰ ਪ੍ਰਤਾਪ ਬਾਗ ਨੇੜੇ ਸ਼ਰਾਬ ਦੇ ਠੇਕੇ 'ਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।