19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਅੱਜ <br/>

ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪ੍ਰਭਾਤ ਫੇਰੀ ਦੌਰਾਨ ਸੁਮਿਤ ਅਨੇਜਾ ਨੂੰ ਸਿਰੋਪਾਓ ਭੇਟ ਕਰਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਤੇ ਭੁਪਿੰਦਰ ਸਿੰਘ ਜੱਸਲ | ਤਸਵੀਰ- ਸੁਖਦੀਪ ਸਿੰਘ <br/> 03-01-2026
ਸ਼ਾਹਕੋਟ, 2 ਜਨਵਰੀ (ਸੁਖਦੀਪ ਸਿੰਘ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ, ਸ਼ਾਹਕੋਟ ਤੋਂ ਮਹਾਨ ਨਗਰ ਕੀਰਤਨ 3 ਜਨਵਰੀ ਨੂੰ ਸਜਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 10:30 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ | ਉਨ੍ਹਾਂ ਦੱਸਿਆ ਕਿ 5 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਤੇ ਕੀਰਤਨੀ ਜਥੇ ਵੱਲੋਂ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ 3 ਜਨਵਰੀ ਨੂੰ ਸੰਪੂਰਨ ਹੋਣਗੀਆਂ |

ਪਿਛਲੀ ਖ਼ਬਰ ਮਜ਼ਦੂਰ, ਮੁਲਾਜ਼ਮ, ਕਿਸਾਨ ਜਥੇਬੰਦੀਆਂ ਵਲੋਂ ਮੋਟਰਸਾਈਕਲ ਮਾਰਚ <br/> ਅਗਲੀ ਖ਼ਬਰ ਗੁਰਾਇਆ ਪੱਤਰਕਾਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।