29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ <br/>

ਅਜੀਤ ਡੈਸਕ 04-01-2026
ਜਲੰਧਰ, 3 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ 'ਪੰਜਾਬ ਸੜਕ ਸਫ਼ਾਈ ਮਿਸ਼ਨ' ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ 'ਪੰਜਾਬ ਸੜਕ ਸਫ਼ਾਈ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ 'ਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੇਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੇ ਸੁਮਨਦੀਪ ਕੌਰ, ਸੀ.ਐਮ.ਐਫ.ਓ. ਨਵਦੀਪ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਹੈਨਰੀ ਪਰਿਵਾਰ ਨੇ ਇਲਾਕੇ ਦੇ ਵਸਨੀਕਾਂ ਦੀ ਖੁਸ਼ਹਾਲੀ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ <br/> ਅਗਲੀ ਖ਼ਬਰ ਪੁਲਿਸ ਵਲੋਂ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।